ਪਾਲੇ ਚੱਕ ਪਿੰਡ ‘ਚ ਹੋਏ ਦੂਹਰੇ ਕਤਲ ਕਾਂਡ ਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ

Three Accused, Arrested, Double, Murder, Case, Guruharsai, Punjab

ਡੀਐੱਸਪੀ ਨੇ ਕੀਤੀ ਕਾਨਫਰੰਸ

ਵਿਜੈ ਹਾਂਡਾ, ਗੁਰੂਹਰਸਾਏ: ਪਿੰਡ ਚੱਕ ਮੇਘਾ ਰਾਏ (ਪਾਲੇ ਚੱਕ)  ਵਿੱਚ ਬੀਤੀ 17 ਜੁਲਾਈ ਨੂੰ ਸ਼ਰੀਕਾਂ ਦੇ ਦੋ ਧੜਿਆਂ ‘ਚ ਹੋਈ ਲੜਾਈ ‘ਚ ਮਾਰੇ ਗਏ ਦੋ ਵਿਅਕਤੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੱਜ ਪ੍ਰੈਸ ਕਾਨਫਰੰਸ ਦੌਰਾਨ ਡੀਐੱਸਪੀ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਪਾਲੇ ਚੱਕ ਵਿੱਚ ਵਾਪਰੇ ਦੂਹਰੇ ਕਤਲ ਕਾਂਡ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀਆਂ ‘ਚ ਨਿਸ਼ਾਨ ਸਿੰਘ ਪੁੱਤਰ ਸੂਬਾ ਸਿੰਘ, ਨਛੱਤਰ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਆਨ ਪਿੰਡ ਪਾਲੇ ਚੱਕ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਮੁਕੱਦਮਾ ਨੰਬਰ 100 ਮਿਤੀ 17/7/2017 ਅ/ਧ 302,307,148,149 ਆਈਪੀਸੀ ਅਤੇ ਅਸਲਾ ਐਕਟ ਤਹਿਤ ਥਾਣਾ ਗੁਰੂਹਰਸਾਏ ਵਿਖੇ ਮਾਮਲਾ ਦਰਜ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਕਤਲ ਵਿੱਚ ਵਰਤੇ ਗਏ ਹਥਿਆਰ ਜਿਸ ਵਿੱਚ ਦੋ 12 ਬੋਰ ਬੰਦੂਕਾਂ ਅਤੇ ਕੁਝ ਜਿੰਦਾ ਕਾਰਤੂਸ ਵੀ ਬਰਾਮਦ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੀ 17 ਜੁਲਾਈ ਨੂੰ ਪਿੰਡ ਪਾਲੇ ਚੱਕ ਵਿਖੇ ਦੋ ਧਿਰਾਂ ‘ਚ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਇਹ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ। ਇਸ ਗੋਲੀਬਾਰੀ ਵਿੱਚ ਲਖਵਿੰਦਰ ਸਿੰਘ ਅਤੇ ਬੇਅੰਤ ਸਿੰਘ ਦੀ ਗੋਲੀ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦੋਂਕਿ ਬਲਜਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਜ਼ਖ਼ਮੀ ਹੋ ਗਏ ਸਨ।

ਇਸ ਮੌਕੇ ਐਸਐੱਚਓ ਥਾਣਾ ਗੁਰੂਹਰਸਾਏ ਭੁਪਿੰਦਰ ਸਿੰਘ, ਥਾਣਾ ਲੱਖੋ ਕੇ ਬਹਿਰਾਮ ਦੇ ਐੱਸਐਚਓ ਅਸ਼ੋਕ ਕੁਮਾਰ, ਏਐੱਸਆਈ ਸੁਖਚੈਨ ਸਿੰਘ, ਏਐੱਸਆਈ ਜਤਿੰਦਰ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।