ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Crime News: ਜ...

    Crime News: ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ’ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ

    Crime News
    Crime News: ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ’ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ

    3 ਪਿਸਟਲ, 5 ਮੈਗਜ਼ੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ | Crime News

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। Crime News: ਪੁਲਿਸ ਵੱਲੋਂ ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦਿੰਨ ਪੇਸ਼ੇਵਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ 3 ਪਿਸਟਲ, 5 ਮੈਗਜ਼ੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

    ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਡੀਐਸਪੀ ਵਿਕਰਮਜੀਤ ਸਿੰਘ ਬਰਾੜ ਰਾਜਪੁਰਾ ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸ਼ਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਦਵਿੰਦਰਪਾਲ ਸਿੰਘ ਵਾਸੀ ਪਿੰਡ ਪੰਡਵਾ ਜ਼ਿਲ੍ਹਾ ਕਪੂਰਥਲਾ, ਅੰਮ੍ਰਿਤਜੀਤ ਸਿੰਘ ਉਰਫ ਅਮ੍ਰਿਤ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪ੍ਰਤਾਬਪੁਰਾ ਜ਼ਿਲ੍ਹਾ ਜਲੰਧਰ, ਕਮਲਦੀਪ ਸਿੰਘ ਪੁੱਤਰ ਸਰਬਦਿਆਲ ਸਿੰਘ ਵਾਸੀ ਪਿੰਡ ਗੜਾ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਕਰਕੇ 2 ਪਿਸਟਲ 32 ਬੋਰ, 1 ਦੇਸੀ ਕੱਟਾ 32 ਬੋਰ, 5 ਮੈਗਜੀਨ, 12 ਜਿੰਦਾ ਕਾਰਤੂਸ 32 ਬੋਰ, 14 ਜਿੰਦਾ ਕਾਰਤੂਸ 12 ਬੋਰ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।

    Crime News
    Crime News: ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ ’ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ

    ਇਹ ਵੀ ਪੜ੍ਹੋ: Patiala News: ਪੁਲਿਸ ਨੇ ਪੈਟਰੋਲ ਪੰਪ ਦੀ ਲੁੱਟ-ਖੋਹ ਤੋਂ ਪਰਦਾ ਚੁੱਕਿਆ

    ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਕਪੂਰਥਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਦੇ ਨਜ਼ਦੀਕੀ ਹਨ ਅਤੇ ਉਨ੍ਹਾਂ ਦੇ ਇਸ਼ਾਰਿਆਂ ’ਤੇ ਹੀ ਕੰਮ ਕਰਦੇ ਹਨ। ਦੌਰਾਨੇ ਤਫਤੀਸ਼ ਸਾਹਮਣੇ ਆਇਆ ਕਿ ਫੜੇ ਗਏ ਮੁਲਜ਼ਮ ਕਪੂਰਥਲਾ ਜੇਲ੍ਹ ਵਿੱਚ ਬੰਦ ਪ੍ਰਿੰਸ ਅਤੇ ਗੋਲੂ ਨਾਂਅ ਦੇ ਦੋਸ਼ੀਆਂ ਦੇ ਗੁਰਗੇ ਹਨ, ਜੋ ਡਕੈਤੀਆ ਕਰਨ, ਫਿਰੋਤੀਆਂ ਮੰਗਣ, ਅਸਲਾ ਤਸਕਰੀ ਅਤੇ ਹੋਰ ਸੰਗੀਨ ਜ਼ੁਰਮ ਕਰਨ ਵਿੱਚ ਕਾਫੀ ਜ਼ਿਆਦਾ ਸਰਗਰਮ ਹਨ। ਪ੍ਰਿੰਸ ਅਤੇ ਗੋਲੂ ਤੇ ਫਿਰੋਤੀ, ਮਾਰ-ਕੁੱਟ, ਅਸਲਾ ਤਸਕਰੀ ਦੇ ਮੁਕੱਦਮੇ ਦਰਜ ਹਨ। ਇਨ੍ਹਾਂ ਦੋਵਾਂ ਦੇ ਹੋਰ ਵੀ ਨਾਮੀ ਗੈਂਗਸਟਰਾਂ ਨਾਲ ਸਬੰਧ ਹਨ, ਜੋ ਆਪਣੇ ਇਸ਼ਾਰਿਆਂ ’ਤੇ ਜੇਲ੍ਹ ਵਿੱਚ ਬੈਠੇ ਹੀ ਵਾਰਦਾਤਾਂ ਨੂੰ ਅੰਜ਼ਾਮ ਦਿਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ । Crime News

    LEAVE A REPLY

    Please enter your comment!
    Please enter your name here