ਸਾਡੇ ਨਾਲ ਸ਼ਾਮਲ

Follow us

8.8 C
Chandigarh
Sunday, January 18, 2026
More
    Home Breaking News ਬਠਿੰਡਾ ਤੇ ਦਿੱ...

    ਬਠਿੰਡਾ ਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐੱਸਐੱਫਜੇ ਦੇ ਤਿੰਨ ਕਾਰਕੁੰਨ ਕਾਬੂ

    Bathinda News
    ਬਠਿੰਡਾ : ਫੜੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ।

    ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਤੇ ਇੱਕ ਏਟੀਐਮ ਕਾਰਡ ਬਰਾਮਦ

    (ਸੁਖਜੀਤ ਮਾਨ) ਬਠਿੰਡਾ। ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। Bathinda News

    ਵੇਰਵਿਆਂ ਮੁਤਾਬਿਕ ਹਾਲ ਹੀ ’ਚ 24 ਅਪਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ’ਤੇ ਵੀ ਅਜਿਹੇ ਹੀ ਨਾਅਰੇ ਲਿਖੇ ਗਏ ਸਨ। ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ (ਬਠਿੰਡਾ) ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜ਼ੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ ’ਤੇ ਅਜਿਹੇ ਹੀ ਨਾਅਰੇ ਲਿਖਣ ਦੇ ਦੋਸ਼ ’ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।

    ਪੰਨੂ ਦੇ ਨਿਰਦੇਸ਼ਾਂ ’ਤੇ ਪੈਸਿਆਂ ਬਦਲੇ ਕਾਰਵਾਈ ਨੂੰ ਦਿੰਦੇ ਸਨ ਅੰਜ਼ਾਮ

    ਡੀਜੀਪੀ ਨੇ ਦੱਸਿਆ ਕਿ ਗੋਗੀ ਸਿੰਘ, ਜੋ ਕਿ ਐੱਸਐੱਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ ’ਤੇ ਪੈਸਿਆਂ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। Bathinda News

    ਇਹ ਵੀ ਪੜ੍ਹੋ: ਉੱਤਰਾਖੰਡ ਦੇ CM ਨੇ ਰੋਪੜ ’ਚ BJP ਉਮੀਦਵਾਰ ਦੇ ਹੱਕ ’ਚ ਕੀਤਾ ਰੋਡ ਸ਼ੋਅ

    ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ। ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲਿਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

    ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ ’ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ। ਇਸ ਸਬੰਧੀ ਮੁਕੱਦਮਾ ਨੰਬਰ 55 , 27 ਅਪ੍ਰੈਲ 2024 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਆਈਪੀਸੀ ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

    LEAVE A REPLY

    Please enter your comment!
    Please enter your name here