ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ‘ਚ ਤਿੰਨ ਕਾਬੂ

Robbery
ਸੁਨਾਮ: ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਪੁਲਿਸ ਪਾਰਟੀ ਨਾਲ।

ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆ ਜਾਵੇਗਾ : ਐੱਸਐੱਚਓ | Robbery

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਦੇ ਥਾਣਾ ਸਿਟੀ ਇੰਚਾਰਜ ਐੱਸ.ਐੱਚ.ਓ ਸੁਖਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 29 ਫਰਵਰੀ 2024 ਨੂੰ ਥਾਣਾ ਸਿਟੀ ਸੁਨਾਮ ਵਿਖੇ ਅ/ਧ 379 ਬੀ, 411,414,34 ਆਈਪੀਸੀ ਅਧੀਨ ਮੁਕੱਦਮਾ ਨੰਬਰ 32 ਦਰਜ ਕੀਤਾ ਗਿਆ ਸੀ। ਜਿਸ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਵਿਸ਼ਾਲ ਰਾਮ ਉਰਫ਼ ਵਿਸ਼ੂ ਅਤੇ ਦੀਪਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। (Robbery)

ਐੱਸ.ਐੱਚ.ਓ ਨੇ ਦੱਸਿਆ ਕਿ ਇਹ ਦੋਵੇਂ ਬਾਜ਼ਾਰ ਵਿੱਚ ਮੋਬਾਈਲ ਆਦਿ ਦੀ ਲੁੱਟ ਕਰਦੇ ਸਨ ਅਤੇ ਗੁਰਜਿੰਦਰ ਸਿੰਘ ਉਰਫ਼ ਫ਼ੌਜੀ ਇਨ੍ਹਾਂ ਕੋਲੋਂ ਚੋਰੀ ਕੀਤੇ ਜਾਂ ਲੁੱਟੇ ਹੋਏ ਮੋਬਾਈਲ ਖਰੀਦਦਾ ਸੀ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ ਮੌਕੇ ‘ਤੇ ਹੀ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਮੋਬਾਈਲ ਬਰਾਮਦ ਕਰ ਲਏ ਗਏ ਹਨ ਅਤੇ ਹੋਰ ਵਾਰਦਾਤਾਂ ਜਾਂ ਲੁੱਟ-ਖੋਹ ਦੀਆਂ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। (Robbery) ਐੱਸ.ਐੱਚ.ਓ ਨੇ ਅੱਗੇ ਕਿਹਾ ਕਿ ਸ਼ਹਿਰ ਦੇ ਵਿੱਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆ ਜਾਵੇਗਾ। ਜਿਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। (Robbery)

Also Read : ਅੱਜ 2 ਮਾਰਚ 2024 ਦੀਆਂ ਮੁੱਖ ਵੱਡੀਆਂ ਖਬਰਾਂ