ਲਗਜ਼ਰੀ ਕਾਰਾਂ ਵਿੱਚ ਸ਼ਰਾਬ ਦੀ ਅੰਤਰਰਾਜੀ ਸਮਗਲਿੰਗ ਕਰਨ ਵਾਲੇ ਤਿੰਨ ਕਾਬੂ
ਸੰਗਰੂਰ, (ਗੁਰਪ੍ਰੀਤ ਸਿੰਘ) ਜ਼ਿਲ੍ਹਾ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਸਮੱਗਲਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਲਗਜ਼ਰੀ ਕਾਰਾਂ ਵਿੱਚ ਸ਼ਰਾਬ ਦੀ ਅੰਤਰਰਾਜੀ ਸਮਗਲਿੰਗ ਕਰਨ ਵਾਲੇ ਤਿੰਨ ਮੈਂਬਰੀ ਗੈਂਗ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਵਿਵੇਕਸ਼ੀਲ ਸੋਨੀ ਆਈ.ਪੀ.ਐੱਸ ਐੱਸ.ਐੱਸ.ਪੀ ਸੰਗਰੂਰ ਨੇ ਦੱਸਿਆ ਕਿ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ‘ਚ ਅੰਤਰਰਾਜੀ ਸਮੱਗਲਿੰਗ ਕਰਨ ਵਾਲੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ ਉਨ੍ਹਾਂ ਦੱਸਿਆ ਕਿ ਇਸ ਗੈਂਗ ਦਾ ਲੀਡਰ ਕਥਿਤ ਅਪਰਾਧੀ ਯਾਦਵਿੰਦਰ ਸਿੰਘ ਉਰਫ਼ ਯਾਦੀ ਵਾਸੀ ਸਿਆਲ ਥਾਣਾ ਦਿੜ੍ਹਬਾ ਹੈ
ਜਿਸ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਗੰਭੀਰ ਅਪਰਾਧਾਂ ਜਿਵੇਂ ਕਿ ਅਗਵਾਹ ਕਰਨਾ, ਇਰਾਦਾ ਕਤਲ, ਲੁੱਟ ਖੋਹ ਅਤੇ ਸ਼ਰਾਬ ਸਮੱਗਲਿੰਗ ਦੇ 8 ਮੁਕੱਦਮੇ ਦਰਜ ਹਨ ਜਿਨ੍ਹਾਂ ਵਿੱਚੋਂ ਤਿੰਨ ਮੁਕੱਦਮਿਆਂ ਵਿਚ ਇਹ ਪੁਲਿਸ ਨੂੰ ਲੋੜੀਂਦਾ ਸੀ ਅਤੇ ਇਸ ਦੇ ਦੋ ਸਾਥੀ ਕੁਲਵਿੰਦਰ ਸਿੰਘ ਵਾਸੀ ਸ਼ਾਹਪੁਰ ਥਾਣਾ ਚੀਮਾ ਜੋ ਕਿ ਹੁਣ ਦਿੜ੍ਹਬਾ ਰਹਿ ਰਿਹਾ ਹੈ ਅਤੇ ਪ੍ਰਿੰਸਪਾਲ ਸਿੰਘ ਵਾਸੀ ਨੇੜੇ ਗੁਰਦੁਆਰਾ ਨਾਮਜਪ ਸਾਹਿਬ ਸ਼ੁਤਰਾਣਾ ਨੂੰ ਸੰਗਰੂਰ ਉੱਭਾਵਾਲ ਰੋਡ ‘ਤੇ ਕਾਰ ਸਮੇਤ ਕਾਬੂ ਕੀਤਾ ਗਿਆ ਹੈ
ਜਿਨ੍ਹਾਂ ਪਾਸੋਂ ਇੱਕ ਦੇਸੀ 32 ਬੋਰ ਪਿਸਟਲ ਸਮੇਤ 4 ਜਿੰਦਾ ਰੌਂਦ ਅਤੇ 240 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀਆਂ ਗਈਆਂ ਹਨ ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਆਬਕਾਰੀ ਐਕਟ, ਅਸਲਾ ਐਕਟ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਜਾਣਕਾਰੀ ਮਿਲੀ ਹੈ ਕਿ ਇਹ ਹਰਿਆਣਾ ਤੋਂ ਸ਼ਰਾਬ ਦੀ ਸਮੱਗਲਿੰਗ ਕਰਦੇ ਸਨ ਅਤੇ ਸ਼ਰਾਬ ਦੀ ਸਮੱਗਲਿੰਗ ਕਰਨ ਲਈ ਵਰਤੀਆਂ ਜਾਂਦੀਆਂ 5 ਹੋਰ ਲਗਜ਼ਰੀ ਕਾਰਾਂ ਜਿਨ੍ਹਾਂ ਵਿੱਚ ਸਕੋਡਾ ਕਾਰ, ਕੈਮਰੀ ਕਾਰ, 20, ਆਪਟਰਾ ਕਾਰ ਅਤੇ ਇਕ ਸਵਿਫਟ ਕਾਰ ਵੀ ਬਰਾਮਦ ਕੀਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਵੱਲੋਂ ਹੋਰ ਕੀਤੀਆਂ ਵਾਰਦਾਤਾਂ ਅਤੇ ਬਰਾਮਦ ਕੀਤੀਆਂ ਕਾਰਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.