Faridkot Murder Case: ਫਰੀਦਕੋਟ ਦੇ ਬਹੁਚਰਚਿਤ ਗੁਰਪ੍ਰੀਤ ਹਰੀਨੌਂ ਕਤਲ ਮਾਮਲੇ ’ਚ 2 ਸਕੇ ਭਰਾਵਾਂ ਸਮੇਤ ਤਿੰਨ ਗ੍ਰਿਫ਼ਤਾਰ

Faridkot Murder Case
Faridkot Murder Case: ਫਰੀਦਕੋਟ ਦੇ ਬਹੁਚਰਚਿਤ ਗੁਰਪ੍ਰੀਤ ਹਰੀਨੌਂ ਕਤਲ ਮਾਮਲੇ ’ਚ 2 ਸਕੇ ਭਰਾਵਾਂ ਸਮੇਤ ਤਿੰਨ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 2 ਪਿਸਟਲ ਸਮੇਤ ਜਿੰਦਾ ਕਾਰਤੂਸ ਅਤੇ ਨਗਦੀ ਬਰਾਮਦ | Faridkot Murder Case

Faridkot Murder Case: (ਗੁਰਪ੍ਰੀਤ ਪੱਕਾ) ਫਰੀਦਕੋਦ। ਜ਼ਿਲ੍ਹਾ ਫਰੀਦਕੋਟ ਦੇ ਪਿੰਡ ਹਰੀਨੌਂ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਹਰੀਨੌਂ ਦੇ ਕਤਲ ਮਾਮਲੇ ਵਿਚ ਲੋਂੜੀਦੇ 2 ਸੂਟਰਾਂ ਨੂੰ ਇਕ ਸਾਥੀ ਸਮੇਤ ਫਰੀਦਕੋਟ ਪੁਲਿਸ ਨੇ ਫੜ੍ਹਨ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਬਰਨਾਲਾ ਜਿਲ੍ਹੇ ਦੇ ਭਦੌੜ ਨਾਲ ਸੰਬੰਧਿਤ ਸੂਟਰ ਨਵਜੋਤ ਸਿੰਘ ਅਤੇ ਅਨਮੋਲ ਪ੍ਰੀਤ ਸਿੰਘ ਵੱਲੋਂ 9 ਅਕਤੂਬਰ ਨੂੰ ਗੁਰਪ੍ਰੀਤ ਹਰੀਨੌਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਕੇਸ ਨੂੰ ਫਰੀਦਕੋਟ ਪੁਲਿਸ ਨੇ ਇਕ ਮਹੀਨੇ ਦੀ ਸਖਤ ਮਿਹਨਤ ਤੋਂ ਬਾਅਦ ਸੁਲਝਾ ਲਿਆ ਹੈ ਅਤੇ ਗੋਲੀਆ ਮਾਰਨ ਵਾਲੇ ਦੋਹਾਂ ਸੂਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: Farmers News: ਕਿਸਾਨਾਂ ਨੇ ਰੇਲਵੇ ਸਟੇਸ਼ਨ ’ਤੇ ਡੀਏਪੀ ਰੈਂਕ ਦਾ ਕੀਤਾ ਘਿਰਾਓ

ਐਸਐਸਪੀ ਫਰੀਦਕੋਟ ਮੈਡਮ ਪ੍ਰਗਿਆ ਜੈਨ ਨੇ ਦੱਸਿਆ ਕਿ ਦੋਹਾਂ ਸੂਟਰਾਂ ਨੂੰ ਵਿਦੇਸ਼ ਵਿਚ ਬੈਠੇ ਅੱਤਵਾਦੀ ਅਰਸ਼ ਡੱਲਾ ਨੇ ਹਾਇਰ ਕੀਤਾ ਸੀ ਅਤੇ ਉਸ ਨੇ ਇਹਨਾਂ ਸੂਟਰਾਂ ਵਿਚੋਂ ਇਕ ਦੇ ਭਰਾ ਬਲਵੀਰ ਸਿੰਘ ਨੂੰ ਪੈਸੇ ਵੀ ਭੇਜੇ ਸਨ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਬਲਵੀਰ ਸਿੰਘ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ 2 ਪਿਸਟਲ, ਸਮੇਤ ਜਿੰਦਾ ਕਾਰਤੂਸ਼ ਅਤੇ ਕੁਝ ਨਗਦੀ ਵੀ ਬ੍ਰਾਮਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਦੋਵੇਂ ਸੂਟਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਘੁੰਮਦੇ ਰਹੇ ਅਤੇ ਗਿ੍ਰਫਤਾਰੀ ਤੋਂ ਇਕ ਦਿਨ ਪਹਿਲਾਂ ਇਹਨਾਂ ਵੱਲੋਂ ਗਵਾਲੀਅਰ ਨੇੜੇ ਵੀ ਇਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਹਨਾਂ ਦੱਸਿਆ ਕਿ ਕਈ ਜਿਲ੍ਹਿਆਂ ਦੀ ਪੁਲਿਸ ਅਤੇ ਏਜੀਟੀਐਫ ਦੇ ਸਹਿਯੋਗ ਨਾਲ ਕੱਲ੍ਹ ਇਹਨਾਂ ਦੋਵਾਂ ਨੂੰ ਮੋਹਾਲੀ ਦੇ ਖਰੜ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ।