ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਿਤ :ਗੁਰਮੀਤ ਸਿੰਘ ਖੁੱਡੀਆਂ

Lambi
Gurmeet Singh Khudian (Agriculture Minister)

ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ (Bio Fertilizer Testing Labs) ਸਥਾਪਿਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਸ. ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਵੀ ਪੜ੍ਹੋ: Heavy Rain: ਇਸ ਸ਼ਹਿਰ ’ਚ ਪੈ ਰਿਹਾ ਹੈ ਭਾਰੀ ਮੀਂਹ ਤੇ ਗੜੇ

ਉਨਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। Bio Fertilizer Testing Labs

ਕਣਕ ਦੀ ਫ਼ਸਲ ’ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ

ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਇਕ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।

ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ’ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।