Fire Incident: ਕਾਰ ਅਸੈਸਰੀ ਦੀਆਂ ਤਿੰਨ ਦੁਕਾਨਾਂ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Fire Incident
Fire Incident: ਕਾਰ ਅਸੈਸਰੀ ਦੀਆਂ ਤਿੰਨ ਦੁਕਾਨਾਂ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Fire Incident: (ਰਘਬੀਰ ਸਿੰਘ) ਲੁਧਿਆਣਾ। ਸੋਮਵਾਰ ਦੇਰ ਰਾਤ ਲੁਧਿਆਣਾ ਦੇ ਆਤਮ ਨਗਰ ਚੌਂਕੀ ਦੇ ਸਾਹਮਣੇ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਦੁੱਗਰੀ ਰੋਡ ’ਤੇ ਸਥਿਤ ਕਾਰ ਅਸੈਸਰੀ ਦੀਆਂ 3 ਦੁਕਾਨਾਂ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਜੜ ਪੈ ਗਈ। ਜਾਣਕਾਰੀ ਅਨੁਸਾਰ ਆਤਮਾ ਨਗਰ ਚੌਕੀ ਨੇੜੇ ਦੁੱਗਰੀ ਰੋਡ ’ਤੇ ਲੱਗੀ ਅੱਗ ਨੇ ਕੁਝ ਹੀ ਸਮੇਂ ਵਿੱਚ ਨੇੜਲੀਆਂ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਆਪਣੇ ਆਪ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਇੰਨੀ ਤੇਜ਼ ਸੀ ਕਿ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਕਈ ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਦੁਕਾਨਾਂ ਵਿੱਚ ਰੱਖਿਆ ਮਹਿੰਗੇ ਕਾਰ ਅਸੈਸਰੀ ਅਤੇ ਹੋਰ ਸਾਮਾਨ ਪਲਾਂ ਵਿੱਚ ਧੂੰਏਂ ਅਤੇ ਅੱਗ ਦੀਆਂ ਲਪਟਾਂ ਵਿੱਚ ਬਦਲ ਗਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। Fire Incident

ਇਹ ਵੀ ਪੜ੍ਹੋ: Amritsar Drug Smuggler: ਨਸ਼ਾ ਤਸਕਰ ਮਨਦੀਪ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ, 200 ਕਿਲੋ ਹੈਰੋਇਨ ਜ਼ਬਤ

ਇਸ ਘਟਨਾ ਵਿੱਚ ਪੰਜਾਬ ਭਾਜਪਾ ਆਗੂ ਜੀਵਨ ਗੁਪਤਾ ਦੀ ਦੁਕਾਨ ਵੀ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ। ਇਸ ਨਾਲ ਇਲਾਕੇ ਦੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਦਾ ਮਾਹੌਲ ਵੀ ਬਣ ਗਿਆ ਹੈ।ਜੀਵਨ ਗੁਪਤਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨ ਤੋਂ ਘਟਨਾ ਦੀ ਵਿਸਥਾਰਤ ਜਾਂਚ ਅਤੇ ਪ੍ਰਭਾਵਿਤ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। Fire Incident