ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

footbal

ਤਿੰਨ ਰੋਜਾ ਫੁੱਟਬਾਲ ਟੂਰਨਾਮੈਂਟ ਸ਼ੁਰੂ

(ਗੁਰਜੀਤ) ਭੁੱਚੋ ਮੰਡੀ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਤਿੰਨ ਰੋਜ਼ਾ 22ਵਾਂ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ਜਿਸ ਦਾ ਉਦਘਾਟਨ ਅਗਰਵਾਲ ਸਭਾ ਦੇ ਪ੍ਰਧਾਨ ਵਰਿੰਦਰ ਗੰਨੂ ਅਤੇ ਸਮਾਜ ਸੇਵੀ ਵਿਪਨ ਬਾਂਸਲ ਨੇ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ,ਉਥੇ ਇਹ ਅਨੁਸ਼ਾਸਨ ਅਤੇ ਮਿਲਵਰਤਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।

ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ 32 ਟੀਮਾਂ ਨੇ ਹਿੱਸਾ ਲਿਆ ਅਤੇ ਪਹਿਲੇ ਦਿਨ 12 ਮੈਚ ਖੇਡੇ ਗਏ। ਉਨ੍ਹਾਂ ਦੱਸਿਆ ਕਿ ਨਥਾਣਾ ਅਤੇ ਮੰਡੀ ਕਲਾਂ ਦੇ ਹੋਏ ਮੁਕਾਬਲਿਆਂ ਵਿੱਚ ਨਥਾਣਾ ਨੇ ਜਿੱਤ ਪ੍ਰਾਪਤ ਕੀਤੀ। ਫੂਲ ਅਤੇ ਬਠਿੰਡਾ ਵਿੱਚ ਹੋਏ ਮੁਕਾਬਲਿਆਂ ਵਿੱਚ ਬਠਿੰਡਾ ਨੇ ਬਾਜੀ ਮਾਰੀ ਜਦੋਂਕਿ ਮਹਿਰਾਜ ਅਤੇ ਬੁੱਟਰ ਵਿੱਚ ਹੋਏ ਮੁਕਾਬਲਿਆਂ ਵਿੱਚ ਬੁੱਟਰ ਨੇ ਜਿੱਤ ਪ੍ਰਾਪਤ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ