ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਪੰਜਾਬ ਦੇ ਤਿੰਨ...

    ਪੰਜਾਬ ਦੇ ਤਿੰਨ ਸਾਬਕਾ ਮੁੱਖ ਮੰਤਰੀ ਵੀ ਹਾਰੇ

    cap

    ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ

    (ਸੱਚ ਕਹੂੰ ਨਿਊਜ) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ’ਚ ਇਸ ਵਾਰ ਵੱਡੇ ਆਗੂ ਹਾਰ ਗਏ ਹਨ। ਇਸ ਵਾਰ ਪੰਜਾਬ ’ਚ ਅੰਦਰ ਆਮ ਆਦਮੀ ਪਾਰਟੀ ਦੀ ਅਜਿਰੀ ਹਨ੍ਹੇਰੀ ਚੱਲੀ ਕਿ ਇਸ ਦੇ ਅੱਗੇ ਵਿਰੋਧੀ ਪਾਰਟੀਆਂ ਦੇ ਵੱਡੇ-ਵੱਡੇ ਆਗੂ ਹਾਰ ਗਏ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਨਾਂ ’ਚ ਅਕਾਲੀ ਦਲ ਦੇ ਸਭ ਤੋਂ ਵੱਡੇ ਆਗੂ ਤੇ ਪੰਜਾਬ ਦੀ ਸਿਆਸਤ ’ਚ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ਾਮਲ ਹਨ ਜੋ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਪ੍ਕਾਸ਼ ਸਿੰਘ ਬਾਦਲ ਨੂੰ ਲੰਬੀ ਹਲਕੇ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।  (Punjab Chief Ministers )

    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।  ਜਿਨਾਂ ਨੂੰ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਅਹੁਦੇ ਤੋਂ ਲਾਹ ਦਿੱਤਾ ਸੀ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਈ ਸੀ ਜਿਸ ਦਾ ਨਾਂਅ ਪੰਜਾਬ ਲੋਕ ਕਾਂਗਰਸ ਪਾਰਟੀ ਰੱਖਿਆ। ਕੈਪਟਨ ਨੇ ਭਾਜਪਾ ਨਾਲ ਗਠਜੋੜ ਕਰਦਿਆਂ 37 ਸੀਟਾਂ ਤੋਂ ਆਪਣੇ ਉਮੀਦਵਾਰ ਖੜੇ ਕੀਤੇ ਸਨ। ਕੈਪਟਨ ਨੂੰ ਪਟਿਆਲਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

    ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਬੱਠਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਹਲਕਾ ਲਹਿਰਾਗਾਗਾ ਤੋਂ ਕਾਂਗਰਸ ਦੀ ਟਿਕਟ ਤੋਂ ਚੋਣ ਲੜੇ ਸਨ ਜਿਨਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਿੰਦਰ ਕੁਮਾਰ ਗੋਇਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here