ਤਿੰਨ ਗੈਂਗਸਟਰਾਂ ਹਥਿਆਰਾਂ ਸਮੇਤ ਕਾਬੂ, ਕਰਨਾ ਚਾਹੁੰਦੇ ਸਨ ਵੱਡੀ ਵਾਰਦਾਤ

Gangsters Arrested
ਮੋਹਾਲੀ : ਪ੍ਰੈਸ ਕਾਨਫਰੰਸ ਰਾਹੀਂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗਰਗ।

ਮੋਹਾਲੀ (ਐਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਤਿੰਨਾਂ ਮੁਲਜ਼ਮਾਂ ਦੀ ਪਛਾਣ 31 ਸਾਲਾ ਰਾਜਵਿੰਦਰ ਸਿੰਘ ਵਾਸੀ ਪਿੰਡ ਮੁੱਦਕੀ ਜ਼ਿਲ੍ਹਾ ਫਿਰੋਜ਼ਪੁਰ, 28 ਸਾਲਾ ਲਵਪ੍ਰੀਤ ਸਿੰਘ ਪਿੰਡ ਢਿਲਵਾਂ ਜ਼ਿਲ੍ਹਾ ਗੁਰਦਾਸਪੁਰ ਅਤੇ 27 ਸਾਲਾ ਪੁਲਕਿਤ ਮਹਿਤਾ ਵਾਸੀ ਗੁੜਗਾਉਂ, ਹਰਿਆਣਾ ਵਜੋਂ ਹੋਈ ਹੈ। (Gangsters Arrested)

ਇਹ ਵੀ ਪੜ੍ਹੋ : ਧਾਲੀਵਾਲ ਨੇ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਪਰਿਵਾਰਾਂ ਦੀ ਫੜੀ ਬਾਂਹ

ਤਿੰਨਾਂ ਮੁਲਜ਼ਮਾਂ ਕੋਲੋਂ ਪੰਜਾਬ ਨੰਬਰ ਵਾਲੀ ਕਾਲੇ ਰੰਗ ਦੀ ਸਫਾਰੀ ਅਤੇ ਚੰਡੀਗੜ੍ਹ ਨੰਬਰ ਵਾਲੀ ਇੱਕ ਹੋਰ ਗੱਡੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਤਰਫ਼ੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਸੁਹਾਣਾ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੋਹਾਲੀ ਦੇ ਐਸਐਸਪੀ ਡਾ਼ ਸੰਦੀਪ ਗਰਗ ਨੇ ਪ੍ਰੈਸ ਨੂੰ ਇਹਨਾਂ ਤਿੰਨਾਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਅਤੇ ਇਹਨਾਂ ਦੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੋਣ ਦੀ ਵੀ ਜਾਣਕਾਰੀ ਦਿੱਤੀ। Gangsters Arrested

ਤਿੰਨੇ ਮੁਲਜ਼ਮ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਕਲਚਰ ਨੂੰ ਕਰਦੇ ਸਨ ਪਸੰਦ  (Gangsters Arrested)

ਮੋਹਾਲੀ ਦੇ ਐਸਐਸਪੀ ਨੇ ਦੱਸਿਆ ਕਿ ਇਹ ਤਿੰਨੇ ਮੁਲਜ਼ਮ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਕਲਚਰ ਨੂੰ ਪਸੰਦ ਕਰਦੇ ਸਨ ਅਤੇ ਦੁਨੀਆ ਵਿੱਚ ਆਪਣਾ ਨਾਮ ਕਮਾਉਣਾ ਚਾਹੁੰਦੇ ਸਨ। ਜਿਸ ਕਾਰਨ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸੀ, ਇਸ ਤੋਂ ਪਹਿਲਾਂ ਕਿ ਉਹ ਆਪਣੇ ਮਨਸੂਬਿਆਂ ‘ਚ ਕਾਮਯਾਬ ਹੁੰਦੇ, ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਉਕਤ ਤਿੰਨਾਂ ਦੋਸ਼ੀਆਂ ਨੂੰ ਜ਼ੀਰਕਪੁਰ ਤੋਂ ਮੋਹਾਲੀ ਵੱਲ ਆਉਂਦੇ ਸਮੇਂ ਏਅਰਪੋਰਟ ਰੋਡ ਨੇੜੇ ਨਾਕਾਬੰਦੀ ਕਰਕੇ ਗ੍ਰਿਫਤਾਰ ਕਰ ਲਿਆ ਗਿਆ।

ਤਿੰਨੋਂ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ

Gangsters Arrested
ਮੁਹਾਲੀ : ਪ੍ਰੈਸ ਕਾਨਫਰੰਸ ਰਾਹੀਂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗਰਗ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਕਤ ਤਿੰਨੋਂ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ ਅਤੇ ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ ਰਾਜਵਿੰਦਰ ਸਿੰਘ ‘ਤੇ ਸਾਲ 2018 ‘ਚ ਕਤਲ ਦਾ ਕੇਸ ਦਰਜ ਹੈ ਅਤੇ ਥਾਣਾ ਗੁੜਗਾਓਂ ਹਰਿਆਣਾ ‘ਚ 302 ਅਧੀਨ ਮੁਕੱਦਮਾ ਨੰਬਰ 387 ਦਰਜ ਹੈ। ਅਤੇ ਉਹ ਜ਼ਮਾਨਤ ‘ਤੇ ਬਾਹਰ ਹੈ। ਉਸ ਖ਼ਿਲਾਫ਼ ਰਾਜਸਥਾਨ ਦੇ ਗੰਗਾਨਗਰ ਵਿੱਚ ਅਸਲਾ ਐਕਟ ਦਾ ਕੇਸ ਵੀ ਦਰਜ ਹੈ। ਦੂਜੇ ਪਾਸੇ ਦੂਜੇ ਮੁਲਜ਼ਮ ਲਵਪ੍ਰੀਤ ਸਿੰਘ ਖ਼ਿਲਾਫ਼ ਥਾਣਾ ਕੋਟਲੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਤਿੰਨੋਂ ਮੁਲਜ਼ਮ ਜ਼ੀਰਕਪੁਰ ਦੇ ਰਹਿਣ ਵਾਲੇ ਸਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।