ਸਾਢੇ ਸੱਤ ਕਰੋੜ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਨੌਜਵਾਨ ਗ੍ਰਿਫਤਾਰ

Three, heroin, Drugmaker, Peddlers, Arrested

ਲੁਧਿਆਣਾ। ਸਪੈਸ਼ਲ ਟਾਸਕ ਫੋਰਸ, ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਨਾਕੇਬੰਦੀ ਦੌਰਾਨ 3 ਨੌਜਵਾਨਾਂ ਨੂੰ 1 ਕਿੱਲੋ, 500 ਗ੍ਰਾਮ ਹੈਰੋਇਨ ਅਤੇ ਇਕ ਲੱਖ, 25 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਾਣਕਾਰੀ ਮੁਤਾਬਕ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕੀਮਤ ਸਾਢੇ ਸੱਤ ਕਰੋੜ ਦੱਸੀ ਜਾ ਰਹੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਤਿੰਨੇ ਵਿਅਕਤੀ ਸਰਹੱਦੀ ਇਲਾਕੇ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮਹਿੰਗੇ ਭਾਅ ‘ਤੇ ਸਪਲਾਈ ਕਰਦੇ ਹਨ। ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਦਲਵਿੰਦਰ ਸਿੰਘ, ਵਰਿੰਦਰ ਸਿੰਘ ਅਤੇ ਸੰਦੀਪ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ। ਫਿਲਹਾਲ ਪੁਲਸ ਨੇ ਤਿੰਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਸਬੰਧੀ ਹੋਰ ਵੀ ਖੁਲਾਸੇ ਹੋ ਸਕਣ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here