ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਦਮਾ ਅੱਜ ਆਖਰੀ ਦਿਨ ਸੀ। ਸਦਨ ਦੀ ਕਾਰਵਾਈ ਦੌਰਾਨ ਤਿੰਨ ਬਿੱਲ ਪੇਸ਼ ਕੀਤਾ ਗਏ ਜਿਨ੍ਹਾਂ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਟਰਾਂਸਪੋਰਟ ਆਫ਼ ਪ੍ਰਾਪਰਟੀ ਪੰਜਾਬ ਸੋਧਨਾ ਬਿੱਲ 2023 ਅਤੇ ਰਜਿਸਟ੍ਰੇਸ਼ਨ ਪੰਜਾਬ ਸੋਧਨਾ ਬਿੱਲ 2023 ਪੇਸ਼ ਕੀਤਾ ਗਿਆ। ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। (Punjab Vidhan Sabha)
ਇਸ ਤੋਂ ਬਾਅਦ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜਾਬ ਕੈਨਾਲ ਅਤੇ ਡਰੇਨੇਜ਼ ਬਿੱਲ-2023 ਪੇਸ਼ ਕੀਤਾ ਗਿਆ। ਇਯ ਬਿੱਲ ਨੂੰ ਸਦਨ ਅੰਦਰ ਸਰਵ ਸੰਮਤੀ ਨਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਬਿੱਲਾਂ ਦਾ ਕਾਂਗਰਸ ਨੇ ਬਾਈਕਾਟ ਕੀਤਾ ਅਤੇ ਸਦਨ ’ਚੋਂ ਵਾਕਆਊਟ ਕਰ ਦਿੱਤਾ ਪਰ ਅਕਾਲੀ ਦਲ ਵੱਲੋਂ ਇਨ੍ਹਾਂ ਬਿੱਲਾਂ ਲਈ ਸਹਿਮਤੀ ਪ੍ਰਗਟਾਈ ਗਈ।
Also Read : ਪੰਜਾਬ ’ਚ ਟੈਕਸੀਆਂ ’ਤੇ ਸਰਕਾਰ ਲੈਣ ਜਾ ਰਹੀ ਐ ਵੱਡਾ ਐਕਸ਼ਨ
ਅਦਾਲੀ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਇਹ ਬਿੱਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਬੇਹੱਦ ਜ਼ਰੂਰੀ ਹਨ ਕਿਉਂਕਿ ਪੰਜਾਬ ਸਿਰ ਬਹੁਤ ਕਰਜਾ ਚੜ੍ਹਿਆ ਹੋਇਆ ਹੈ ਅਤੇ ਅਕਾਲੀ ਦਲ ਇਸ ਲਈ ਇਨ੍ਹਾਂ ਬਿੱਲਾਂ ’ਤੇ ਸਹਿਮਤੀ ਦੇ ਰਿਹਾ ਹੈ ਤਾਂ ਜੋ ਕਿਸ ਨਾ ਕਿਸੇ ਤਰ੍ਹਾਂ ਪੰਜਾਬ ਸਿਰ ਚੜ੍ਹੇ ਕਰਜੇ ਨੂੰ ਘਟਾਇਆ ਜਾ ਸਕੇ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਣਮਿੱ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।