ਜ਼ਮੀਨੀ ਵਿਵਾਦ ’ਚ ਪਿਉ-ਪੁੱਤ ਸਮੇਤ 3 ਦਾ ਗੋਲੀਆਂ ਮਾਰ ਕੇ ਕਤਲ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

Murder

2 ਜਣਿਆਂ ਦੀ ਹਾਲਤ ਦੱਸੀ ਜਾ ਰਹੀ ਹੈ ਨਾਜ਼ੁਕ | Murder

  • 30 ਏਕੜ ਜ਼ਮੀਨ ਨੂੰ ਲੈ ਕੇ ਹੋਈ ਹੈ ਹਿੰਸਕ ਝੜਪ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ’ਚ ਬੁੱਧਵਾਰ ਸਵੇਰੇ ਜਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਜਿਸ ’ਚ ਇੱਕ ਧਿਰ ਨੇ ਦੂਜੇ ਪਾਸੇ ਗੋਲੀਬਾਰੀ ਕਰ ਦਿੱਤੀ। ਜਿਸ ਵਿੱਚ ਪਿਊ-ਪੁੱਤ ਸਮੇਤ 3 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ’ਤੇ ਘਨੌਰ ਦੇ ਡੀਐੱਸਪੀ ਬੂਟਾ ਸਿੰਘ ਤੇ ਸ਼ੰਭੂ ਥਾਣੇ ਐੱਸਐੱਚਓ ਅਮਨਪਾਲ ਸਿੰਘ ਨੇ ਭਾਰੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਜਾਣਕਾਰੀ ਮੁਤਾਬਕ ਇਸ ਜਗ੍ਹਾ ’ਤੇ 2 ਧਿਰਾਂ ’ਚ ਜਮੀਨੀ ਵਿਵਾਦ ਚੱਲ ਰਿਹਾ ਸੀ। ਜਿੱਥੇ ਇੱਕ ਪਾਸੇ ਪਟਿਆਲਾ ਦੇ ਪਿੰਡ ਨੋਗਾਵਾਂ ਦਾ ਰਹਿਣ ਵਾਲਾ ਦਿਲਬਾਗ ਸਿੰਘ ਤੇ ਉਸ ਦਾ ਬੇਟਾ ਜਸਵਿੰਦਰ ਸਿੰਘ ਜੱਸੀ ਆਪਣੇ ਪਿੰਡ ਚਤਰ ਨਗਰ ਪਹੁੰਚੇ ਸਨ। (Murder)

ਇਹ ਵੀ ਪੜ੍ਹੋ : ਸਾਵਧਾਨ! ਪਰੇਸ਼ਾਨ ਕਰ ਸਕਦੀ ਹੈ ਇਹ ਘਟਨਾ!

ਦੂਜੇ ਧਿਰ ਤੋਂ ਚਤਰ ਨਗਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਪਹਿਲਾਂ ਹੀ ਉਸ ਜਗ੍ਹਾ ’ਤੇ ਮੌਜ਼ੂਦ ਸਨ। ਦੋਵਾਂ ’ਚ ਠੇਕੇ ਦੀ ਜਮੀਨ ਨੂੰ ਲੈ ਕੇ ਵਿਵਾਦ ਹੋ ਗਿਆ ਤੇ ਕੁੱਟਮਾਰ ਤੋਂ ਬਾਅਦ ਫਾਇਰਿੰਗ ਵੀ ਹੋਈ। ਇਸ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਦਿਲਬਾਗ ਸਿੰਘ ਤੇ ਉਸ ਦੇ ਬੇਟੇ ਜਸਵਿੰਦਰ ਸਿੰਘ ਜੱਸੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਦਕਿ ਦੂਜੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ। ਗੋਲੀ ਲੱਗਣ ਨਾਲ ਜ਼ਖ਼ਮੀ ਉਨ੍ਹਾਂ ਦੇ ਸਾਥੀ ਹਰਪ੍ਰੀਤ ਸਿੰਘ ਤੇ ਹਰਜਿੰਦਰ ਸਿੰਘ ਦਾ ਪਟਿਆਲਾ ਦੇ ਰਾਜਿੰਦਰ ਹਸਪਤਾਲ ’ਚ ਇਲਾਜ਼ ਚੱਲ ਰਿਹਾ ਹੈ। ਇਸ ਮੌਕੇ ’ਤੇ ਡੀਐੱਸਪੀ ਘਨੂਰ ਸਿੰਘ ਤੇ ਸ਼ੰਭੂ ਥਾਣੇ ਦੇ ਐੱਸਐੱਚਓ ਅਮਨਪਾਲ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਘਟਨਾ ਵਾਲੀ ਜਗ੍ਹਾ ’ਤੇ ਦਿਲਬਾਗ ਸਿੰਘ ਤੇ ਉਸ ਦੇ ਬੇਟੇ ਜਸਵਿੰਦਰ ਸਿੰਘ ਜੱਸੀ ਦੀਆਂ ਲਾਸ਼ਾਂ ਪਈਆਂ ਸਨ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਅੱਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Murder)