ਹਰਿਆਣਾ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

Punjab Government

ਹਰਿਆਣਾ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ। ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਤੁਰੰਤ ਪ੍ਰਭਾਵ ਨਾਲ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ। ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਸ਼੍ਰੀਕਾਂਤ ਜਾਧਵ ਨੂੰ ਉਹਨਾਂ ਦੇ ਮੌਜੂਦਾ ਕਾਰਜਭਾਰ ਤੋਂ ਬਿਨ੍ਹਾਂ ਅੰਬਾਲਾ ਰੇਂਜ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਦਾ ਚਾਰਜ ਦਿੱਤਾ ਗਿਆ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਪੀਟੀਸੀ ਸੁਨਾਰੀਆ ਕੰਪਲੈਕਸ, ਸੰਦੀਪ ਖੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਲਗਾਇਆ ਗਿਆ ਹੈ। ਉਹਨਾਂ ਨੂੰ ਪੀਟੀਸੀ ਸੁਨਾਰੀਆ ਕੰਪਲੈਕਸ ਦੇ ਵਧੀਕ ਡਾਇਰੈਕਟਰ ਆਫ਼ ਪੁਲਿਸ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਸ੍ਰੀ ਸੁਮੇਰ ਪ੍ਰਤਾਪ ਸਿੰਘ ਨੂੰ ਐਸ.ਪੀ. ਸਕਿਊਰਟੀ-1, ਸੀਆਈਡੀ ਲਗਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ