ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫਾਜ਼ਿਲਕਾ ’ਚ ਵਾਪਰੇ ਦੋ ਵੱਖ-ਵੱਖ ਸੜਕਾਂ ਹਾਦਸਿਆਂ ਵਿੱਚ ਤਿੰਨ ਜਣਿਆਂ ਦੀ ਮੌਤ ਅਤੇ 10 ਜਣਿਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ ਪਹਿਲਾ ਹਾਦਸਾ ਅੱਜ ਸਵੇਰੇ ਧੁੰਦ ਦੌਰਾਨ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ ਪਿੰਡ ਫਲੀਆਂ ਵਾਲਾ ਕੋਲ ਵਾਪਰਿਆ ਇਸ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਤੇ ਦੋ ਵਿਅਕਤੀ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਪਰਤ ਰਹੇ ਸਨ ਤਾਂ ਪਿੰਡ ਫਲੀਆਂ ਵਾਲੇ ਕੋਲ ਤਕਰੀਬਨ ਸਵੇਰੇ ਸੱਤ ਵਜੇ ਜਲਾਲਾਬਾਦ ਵਾਲੀ ਸਾਈਡ ਤੋਂ ਆ ਰਹੇ ਇੱਕ ਛੋਟੇ ਹਾਥੀ ਨਾਲ ਟੱਕਰ ਹੋਈ। Road Accident
ਇਹ ਖਬਰ ਵੀ ਪੜ੍ਹੋ : Budharwali MSG Bhandara: ਨਾਮ ਚਰਚਾ ਸਤਿਸੰਗ ਭੰਡਾਰੇ ’ਤੇ ਪੁੱਜਿਆ ‘ਰਾਜਸਥਾਨ’
ਇਸ ਟੱਕਰ ’ਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਇਲਾਜ ਲਈ ਭੇਜਿਆ ਗਿਆ ਮੋਟਰਸਾਈਕਲ ਸਵਾਰ ਵਿਅਕਤੀ ਮ੍ਰਿਤਕ ਸੰਦੀਪ ਸਿੰਘ ਪਿੰਡ ਛਾਂਗਾ ਦਾ ਰਹਿਣ ਵਾਲਾ ਸੀ ਅਤੇ ਵਿਆਹਾਂ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮ ’ਚ ਰੋਟੀਆਂ ਪਕਾਉਣ ਦਾ ਕੰਮ ਕਰਦਾ ਸੀ ਇਸ ਹਾਦਸੇ ਦੀ ਜਾਣਕਾਰੀ ਮਿਲਣ ’ਤੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ
ਇਸੇ ਤਰ੍ਹਾਂ ਹੀ ਫਾਜ਼ਿਲਕਾ ਫਿਰੋਜ਼ਪੁਰ ਰੋਡ ’ਤੇ ਇੱਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਅਤੇ ਸੱਤ ਜਣੇ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਪਿੰਡ ਮੁਹਾਰ ਸੋਨਾ ਤੋਂ ਵਿੱਦਿਆ ਬਾਈ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ 20 ਦੇ ਕਰੀਬ ਲੋਕ ਇੱਕ ਪਿੱਕਅੱਪ ਵਿੱਚ ਸਵਾਰ ਹੋ ਕੇ ਪਿੰਡ ਮੁਹਾਰ ਸੋਨਾ ਤੋਂ ਬਿਆਸ ਨੂੰ ਜਾ ਰਹੇ ਸਨ ਤਾਂ ਪਿੰਡ ਲੱਖੇ ਕੜਾਈਆਂ ਨੇੜੇ ਇੱਕ 16 ਟਾਇਰਾ ਟਰੱਕ ਨੇ ਪਿਕਅਪ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਦੋ ਜਣਿਆਂ ਦੀ ਮੌਤ ਅਤੇ ਸੱਤ ਜਣੇ ਜ਼ਖਮੀ ਹੋ ਗਏ ਇਸ ਹਾਦਸੇ ਵਿੱਚ 50 ਸਾਲਾ ਦਲਬੀਰ ਸਿੰਘ ਅਤੇ 60 ਸਾਲਾ ਰੁਕਾ ਬਾਈ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। Road Accident