ਕਸ਼ਮੀਰ ਦੇ ਸ਼ੋਪੀਆਂ ’ਚ ਕਸ਼ਮੀਰੀ ਪੰਡਿਤ ਦੇ ਹੱਤਿਆਰੇ ਸਮੇਤ ਲਸ਼ਕਰ ਦੇ ਤਿੰਨ ਅੱਤਵਾਦੀ ਢੇਰ

ਕਸ਼ਮੀਰ ਦੇ ਸ਼ੋਪੀਆਂ ’ਚ ਕਸ਼ਮੀਰੀ ਪੰਡਿਤ ਦੇ ਹੱਤਿਆਰੇ ਸਮੇਤ ਲਸ਼ਕਰ ਦੇ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ (ਏਜੰਸੀ)। ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਇੱਕ ਮੁੱਠਭੇੜ ਵਿੱਚ ਇੱਕ ਕਸ਼ਮੀਰੀ ਪੰਡਤ ਦੇ ਕਥਿਤ ਕਾਤਲ ਸਣੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਸੰਯੁਕਤ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆਂ ਦੇ ਮੁੰਝ ਮਾਰਗ ਖੇਤਰ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ।

ਕੀ ਹੈ ਮਾਮਲਾ

ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ, ‘‘ਜਦੋਂ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਸੀ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦਾ ਸੁਰੱਖਿਆ ਬਲਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ’ਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਵਿਜੇ ਕੁਮਾਰ ਨੇ ਮਾਰੇ ਗਏ ਦੋ ਵਿਅਕਤੀਆਂ ਦੀ ਪਛਾਣ ਸ਼ੋਪੀਆਂ ਦੇ ਲਤੀਫ਼ ਲੋਨ ਅਤੇ ਅਨੰਤਨਾਗ ਦੇ ਉਮੈਰ ਨਜ਼ੀਰ ਵਜੋਂ ਕੀਤੀ ਹੈ। ਕੁਮਾਰ ਨੇ ਕਿਹਾ, ਅਲਤੀਫ ਲੋਨ ਇੱਕ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਦੇ ਕਤਲ ਵਿੱਚ ਸ਼ਾਮਲ ਸੀ ਅਤੇ ਉਮਰ ਨਜ਼ੀਰ ਨੇਪਾਲ ਦੇ ਬਹਾਦੁਰ ਥਾਪਾ ਦੀ ਹੱਤਿਆ ਦੇ ਪਿੱਛੇ ਸੀ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ 47 ਰਾਈਫ਼ਲ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ