4 ਕਿਲੋ ਹਿਰੋਇਨ ਸਮੇਤ ਇੱਕ ਪਰਿਵਾਰ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਲੁਧਿਆਣਾ (ਸੱਚ ਕਹੂੰ ਨਿਊਜ਼/ਯਸ਼ਵੰਤ ਰਾਏ)। ਪੁਲਿਸ ਪਾਰਟੀ ਲੁਧਿਆਣਾ ਦਿਹਾਤ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਖਿਲਾਫ਼ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਪਾਰਟੀ ਨੇ ਅੱਜ ਕਾਰਵਾਈ ਕਰਦਿਆਂ 4 ਕਿਲੋਗ੍ਰਾਮ ਹੈਰੋਇਨ, 37 ਲੱਖ ਰੁਪਏ ਡਰੱਗ ਮਨੀ ਤੇ ਇੱਕ ਐਕਟਿਵਾ ਸਕੂਟੀ ਬਿਨਾ ਨੰਬਰ ਦੇ ਕਾਬੂ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਜਿਲਾ ਲੁਧਿਆਣਾ ਦਿਹਾਤ, ਕਪਤਾਨ ਪੁਲਿਸ ਸਬ-ਡਵੀਜਨ ਦਾਖਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਮਰਜੀਤ ਸਿੰਘ ਇੰਚਾਰਜ ਸੀ.ਆਈ. ਏ. ਸਟਾਫ਼ ਜਗਰਾਓ ਦੀ ਅਗਵਾਈ ਵਿੱਚ ਗੁਰਸੇਵਕ ਸਿੰਘ ਸੀ.ਆਈ.ਏ. ਸਟਾਫ਼ ਜਗਰਾਉ, ਰਮਨਪ੍ਰੀਤ ਸਿੰਘ ਇੰਚਾਰਜ ਨਾਰਕੋਟਿਕ ਸੈਲ ਜਗਰਾਉ ਅਤੇ ਅਮÇ੍ਰਤਪਾਲ ਸਿੰਘ ਮੁੱਖ ਅਫਸਰ ਥਾਣਾ ਜੋਧਾ ਨੇ ਸਮੇਤ ਪੁਲਿਸ ਪਾਰਟੀ ਵੱਲੋਂ ਅੱਜ ਇਹ ਕਾਰਵਾਈ ਕੀਤੀ ਗਈ।
ਇਸ ਕਾਰਵਾਈ ਦੌਰਾਨ ਬਲਵਿੰਦਰ ਸਿੰਘ ਪੁੱਤਰ ਕੁੰਦਨ ਲਾਲ ਪਤਨੀ ਨੀਲਮ ਅਤੇ ਭੈਣ ਹਰਪ੍ਰੀਤ ਕੌਰ ਪਤਨੀ ਸੁਖਦਿਆਲ ਸਿੰਘ ਵਾਸੀ ਮਹਿਤਾਬਗੜ੍ਹ ਮਹੱਲਾ ਗਾਂਧੀ ਵਾਲਾ ਥਾਣਾ ਸਿਟੀ ਕਪੂਰਥਲਾ ਜਿਲ੍ਹਾ ਕਪੂਰਥਲਾ ਨੂੰ 04 ਕਿਲੋਗ੍ਰਾਮ ਹੈਰੋਇਨ,37 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਐਕਟਿਵਾ ਸਕੂਟਰੀ ਬਿਨਾ ਨੰਬਰੀ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਜਿਕਰਯੋਗ ਹੈ ਕਿ ਪੁਲਿਸ ਨੂੰ ਇਸ ਬਾਰੇ ਮੁਖਬਰੀ ਸੀ ਕਿ ਪਿੰਡ ਜੋਧਾਂ ਦੇ ਏਰੀਏ ’ਚ ਕੋਈ ਭਾਰੀ ਮਾਤਰਾ ’ਚ ਨਸ਼ੇ ਦੀ ਸਪਲਾਈ ਕਰਦਾ ਹੈ। ਪੁਲਿਸ ਨੇ ਇਸ ’ਤੇ ਕਾਰਵਾਈ ਕਰਦਿਆਂ ਸਫ਼ਲਤਾ ਹਾਸਲ ਕੀਤੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕਰ ਕਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.