ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਸੜਕ ਹਾਦਸੇ ’ਚ ...

    ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

    ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

    ਸੰਗਰੂਰ, (ਗੁਰਪ੍ਰੀਤ ਸਿੰਘ) ਸੰਗਰੂਰ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪੁਲਿਸ ਨੇ ਅਣਪਛਾਤੇ ਪਿਕਅਪ ਦੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਾਲਵਿਦਰ ਸਿੰਘ ਅਤੇ ਉਸ ਦੀ ਮਾਂ ਅਮਰੀਕ ਕੌਰ ਅਤੇ ਮਾਲਵਿੰਦਰ ਦੀ ਲੜਕੀ ਗਗਨਦੀਪ ਕੌਰ ਵਾਸੀ ਲੇਹਲ ਕਲਾਂ ਮੋਟਰਸਾਈਕਲ ‘ਤੇ ਆਪਣੇ ਨਾਨਕੇ ਪਿੰਡ ਆਏ ਸਨ।

    ਵਾਪਸੀ ਸਮੇਂ ਜਦੋਂ ਜਦੋਂ ਉਹ ਮੁੱਖ ਮਾਰਗ ’ਤੇ ਕੁਲਾਰਾਂ ਕੋਲ ਸਾਹਮਣੇ ਤੋਂ ਆ ਰਹੇ ਇੱਕ ਤੇਜ ਰਫਤਾਰ ਪਿਕਅਪ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਿਕਅਪ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਪਿਕਅੱਪ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ। ਤਿੰਨਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ