ਸਾਡੇ ਨਾਲ ਸ਼ਾਮਲ

Follow us

14.2 C
Chandigarh
Monday, February 2, 2026
More
    Home Breaking News ਕਸ਼ਮੀਰ ‘...

    ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

    Three Militants Killed In Security Forces Encounter In Kashmir

    ਅਭਿਆਨ ਅਜੇ ਵੀ ਜਾਰੀ

    ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਏ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਕੇਲਰ ਜੰਗਲ ਦੇ ਬਰਵਾਨ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਜਿਸ ਤੋਂ ਬਾਅਦ ਰਾਸ਼ਟਰੀ ਰਾਈਫਲਜ਼ (ਆਰਆਰ), ਜੰਮੂ-ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਵੀਰਵਾਰ ਸਵੇਰੇ ਸਾਂਝੇ ਤੌਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ।

    ਉਹਨਾ ਕਿਹਾ ਕਿ ਸੁਰੱਖਿਆ ਬਲ ਜਦੋਂ ਜੰਗਲ ‘ਚ ਇੱਕ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ‘ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਆਖਰੀ ਰਿਪੋਰਟ ਮਿਲਣ ਤੱਕ ਅਭਿਆਨ ਜਾਰੀ ਸੀ। ਮੁਕਾਬਲੇ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਕੁਲਗਾਮ ‘ਚ ਇੰਟਰਨੈੱਟ ਸੇਵਾ ਮੁਲਤਵੀ ਕਰ ਦਿੱਤੀ ਗਈ ਹੈ। ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲ ਨੂੰ ਤਾਇਨਾਤ ਕੀਤਾ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here