ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਸ੍ਰੀਨਗਰ &#821...

    ਸ੍ਰੀਨਗਰ ‘ਚ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ, ਔਰਤ ਦੀ ਮੌਤ

    Terrorist

    ਸ੍ਰੀਨਗਰ ‘ਚ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ, ਔਰਤ ਦੀ ਮੌਤ

    ਸ੍ਰੀਨਗਰ। ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ‘ਚ ਵੀਰਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਤੇ ਗੋਲੀਬਾਰੀ ‘ਚ ਇੱਕ ਔਰਤ ਦੀ ਵੀ ਮੌਤ ਹੋ ਗਈ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਅਧਿਕਾਰੀ ਜਖ਼ਮੀ ਹੋ ਗਿਆ।

    Two Terrorists, Arrested, Competition

    ਇੱਕ ਪੁਲਿਸ ਬੁਲਾਰੇ ਨੇ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ ਤੇ ਕਿਹਾ ਹੈ ਕਿ ਘਟਨਾ ਦੇ ਵਿਸਥਾਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫੀਆ ਸੂਚਨਾ ਦੇ ਅਧਾਰ ‘ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਸੀਆਰਪੀਐਫ ਦੇ ਜਵਾਨਾਂ ਨੇ ਸ੍ਰੀਨਗਰ ਦੇ ਬਟਮਾਲੂ ‘ਚ ਵੀਰਵਾਰ ਸਵੇਰੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਦੇ ਜਵਾਨ ਜਦੋਂ ਵੀ ਨਿਕਾਸ ਮਾਰਗਾਂ ਨੂੰ ਸੀਲ ਕਰਕੇ ਤੈਅ ਖੇਤਰ ਵੱਲ ਅੱਗੇ ਵਧ ਰਹੇ ਸਨ ਤਾਂ ਉਦੋਂ ਇੱਕ ਮਕਾਨ ‘ਚ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ।

    ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ‘ਚ ਇੱਕ ਔਰਤ ਗੰਭੀਰ ਤੌਰ ‘ਤੇ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ‘ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਸੀਆਰਪੀਐਫ ਦਾ ਇੱਕ ਅਧਿਕਾਰੀ ਜਖ਼ਮੀ ਹੋ ਗਿਆ, ਜਿਨ੍ਹਾਂ ਨੂੰ ਸ੍ਰੀਨਗਰ ਸਥਿਤ ਫੌਜ ਦੇ 92 ਬੇਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮੁਕਾਬਲੇ ‘ਚ ਸ਼ੁਰੂਆਤ ‘ਚ ਇੱਕ ਅੱਤਵਾਦੀ ਮਾਰਿਆ ਗਿਆ ਤੇ ਉਸ ਤੋਂ ਕੁਝ ਸਮੇਂ ਬਾਅਦ ਦੋ ਹੋਰ ਅੱਤਵਾਦੀ ਮਾਰੇ ਗਏ। ਜਿਨ੍ਹਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.