ਮੋਹਾਲੀ ਜ਼ਿਲੇ ਵਿਚ ਕੋਰੋਨਾਵਾਇਰਸ ਦੇ 3 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ

Fight with Corona

ਮੋਹਾਲੀ ਜ਼ਿਲੇ ਵਿਚ ਕੋਰੋਨਾਵਾਇਰਸ ਦੇ 3 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਮੋਹਾਲੀ, (ਕੁਲਵੰਤ ਕੋਟਲੀ) ਜ਼ਿਲ੍ਹੇ ‘ਚ ਬੁੱਧਵਾਰ ਨੂੰ ਕੋਰੋਨਾਵਾਇਰਸ ਦੇ 3 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾਵਾਇਰਸ ਲਈ ਪਾਜ਼ੀਟਿਵ ਪਾਏ ਗਏ ਤਿੰਨਾਂ ਮਾਮਲਿਆਂ ਦਾ ਚੰਡੀਗੜ੍ਹ ਦੇ ਪਾਜ਼ੀਟਿਵ ਵਿਅਕਤੀ ਨਾਲ ਨਜ਼ਦੀਕੀ ਸੰਪਰਕ ਦੱਸਿਆ ਗਿਆ ਹੈ। ਉਨ੍ਹਾਂ ਨੂੰ ਤੁਰੰਤ ਕੁਆਰੰਟੀਨ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕਾਂ ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 3 ਪਾਜ਼ੀਟਿਵ ਮਾਮਲਿਆਂ ਵਿਚੋਂ 2 ਮਾਮਲੇ ਫੇਜ਼-9 ਦੇ ਹਨ। ਇਹਨਾਂ ਦੋਵਾਂ ਮਾਮਲਿਆਂ ਵਿੱਚੋਂ ਇਕ 10 ਸਾਲਾਂ ਦੀ ਲੜਕੀ ਹੈ ਅਤੇ ਦੂਸਰਾ 74 ਸਾਲਾ ਮਹਿਲਾ ਹੈ। ਇਹ ਦੋਵੇਂ ਚੰਡੀਗੜ੍ਹ ਦੇ ਪਾਜੇਟਿਵ ਮਾਮਲੇ ਦੇ ਪਰਿਵਾਰ ਨਾਲ ਸਬੰਧਤ ਹਨ।

ਉਨ੍ਹਾਂ ਦੇ ਸੰਪਰਕਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਟੋਕੋਲ ਅਨੁਸਾਰ ਕੰਟੇਨਮੈਂਟ ਜ਼ੋਨ ਬਣਾਏ ਜਾਣਗੇ।

ਤੀਜਾ ਪਾਜ਼ੀਟਿਵ ਮਾਮਲਾ ਜਗਤਪੁਰਾ ਦਾ ਰਹਿਣ ਵਾਲਾ 55 ਸਾਲਾ ਵਿਅਕਤੀ ਹੈ। ਉਹ ਚੰਡੀਗੜ੍ਹ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਇਆ ਸੀ। ਪੂਰੇ ਇਲਾਕੇ ਨੂੰ ਸੀਲ ਕੀਤਾ ਜਾ ਰਿਹਾ ਹੈ। ਕੁੱਲ 3 ਟੀਮਾਂ ਘਰ-ਘਰ ਸਰਵੇਖਣ ਕਰਨ ਤੋਂ ਇਲਾਵਾ ਇਹਨਾਂ ਦੇ ਸੰਪਰਕਾਂ ਦੀ ਭਾਲ ਅਤੇ ਟੈਸਟ ਵੀ ਕਰ ਰਹੀਆਂ ਹਨ।

ਡੀਸੀ ਨੇ ਦੱਸਿਆ ਕਿ ਕੋਰੋਨਾਵਾਇਰਸ ਨਾਲ ਮੰਗਲਵਾਰ ਨੂੰ ਮਰਨ ਵਾਲੇ 65 ਸਾਲਾ ਬਜ਼ੁਰਗ ਦੇ ਕਰੀਬੀ ਸੰਪਰਕਾਂ ਦੇ 13 ਨਮੂਨੇ ਨੈਗਟਿਵ ਪਾਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।