ਨਾਸਿਕ। ਮਹਾਂਰਾਸਟਰ ਦੇ ਜਲਗਾਓਂ ਜ਼ਿਲ੍ਹੇ ਦੇ ਭੁਸਾਵਲ ਸ਼ਹਿਰ ਦੇ ਨੇੜੇ ਕੰਡਾਰੀ ਪਿੰਡ ’ਚ ਦੋ ਵੱਖ-ਵੱਖ ਥਾਵਾਂ ’ਤੇ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਕਥਿਤ ਤੌਰ ’ਤੇ ਮੌਤ ਹੋ ਗਈ ਅਤੇ ਦੋ ਹੋਰ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀਰਾਮ ਨਗਰ ਇਲਾਕੇ ਦੇ ਰਹਿਣ ਵਾਲੇ ਨਿਖਿਲ ਸੁਰੇਸ਼ ਰਾਜਪੂਤ (35) ਦਾ ਸ਼ਨਿੱਚਰਵਾਰ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਰਿਕਾਰਡ ’ਚ ਮੁਲਜ਼ਮ ਨਿਖਿਲ ਦਾ ਕਥਿਤ ਤੌਰ ’ਤੇ ਸ੍ਰੀਰਾਮ ਨਗਰ ਇਲਾਕੇ ’ਚ ਨਗਰ ਨਿਗਮ ਦੀ ਪਾਣੀ ਵਾਲੀ ਟੈਂਕੀ ’ਤੇ ਸੌਂਦੇ ਸਮੇਂ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ ’ਚ ਡਰ ਦਾ ਮਾਹੌਲ ਬਣ ਗਿਆ। (Murder)
ਇੱਕ ਹੋਰ ਘਟਨਾ ਵਿੱਚ ਸ਼ੁੱਕਰਵਾਰ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਲਵਾਰਾਂ ਅਤੇ ਚਾਕੂਆਂ ਨਾਲ ਹਮਲਾ ਕਰਕੇ ਦੋ ਭਰਾਵਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜਖਮੀ ਹੋ ਗਏ। ਇਸ ਘਟਨਾ ’ਚ ਰਾਕੇਸ ਸਲੂੰਖੇ ਅਤੇ ਸਾਂਤਾਰਾਮ ਸਲੂਂਖੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀ ਭੁਸਾਵਲ ਵਿੱਚ ਡੇਰੇ ਲਾਏ ਹੋਏ ਹਨ।













