Land Dispute Case: ਜ਼ਮੀਨੀ ਵਿਵਾਦ ਮਾਮਲੇ ‘ਚ ਤਿੰਨ ਵਿਅਕਤੀ ਗ੍ਰਿਫਤਾਰ ਅਤੇ ਬਾਕੀਆਂ ਦੀ ਭਾਲ ਜਾਰੀ

Land Dispute Case
ਸੁਨਾਮ: ਗੱਲਬਾਤ ਕਰਦੇ ਹੋਏ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਪ੍ਰਤੀਕ ਜਿੰਦਲ। ਤਸਵੀਰ: ਕਰਮ ਥਿੰਦ

ਸ਼ਹਿਰ ‘ਚ ਨਸ਼ਾ ਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡੀਐੱਸਪੀ ਖਹਿਰਾ

  • ਪੁਲਿਸ ਵੱਲੋਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ : ਪ੍ਰਤੀਕ ਜਿੰਦਲ

Land Dispute Case: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਹੋਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਸ੍ਰੀ ਹਰਿਵੰਦਰ ਸਿੰਘ ਖਹਿਰਾ ਡੀਐੱਸਪੀ ਸੁਨਾਮ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 01.04.2025 ਨੂੰ ਨਵਾਂ ਬਜ਼ਾਰ ਸੁਨਾਮ ਵਿਖੇ ਦੁਕਾਨਾਂ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਦੀ ਆਪਸ ਵਿਚ ਲੜਾਈ ਹੋਈ ਸੀ। ਜਿਸ ਸਬੰਧੀ ਪੀੜਤਾ ਵਿਅਕਤੀਆਂ ਦੇ ਬਿਆਨਾਂ ’ਤੇ ਬਰਖਿਲਾਫ ਧਿਰ ਦੇ 04 ਵਿਆਕਤੀਆਂ ’ਤੇ ਬਾਏਨੇਮ ਅਤੇ 10/12 ਨਾਮਲੂਮ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਸੀ।

ਡੀਐੱਸਪੀ ਖਹਿਰਾ ਨੇ ਕਿਹਾ ਕਿ ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਸ੍ਰੀ ਸਰਤਾਜ ਸਿੰਘ ਚਾਹਲ ਐਸਐਸਪੀ ਸੰਗਰੂਰ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਇੰਸ: ਪ੍ਰਤੀਕ ਜਿੰਦਲ ਥਾਣਾ ਸਿਟੀ ਸੁਨਾਮ ਦੀ ਮਿਹਨਤ ਦਾ ਸਦਕਾ ਪੁਲਿਸ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਮੁਕੱਦਮਾ ਉਕਤ ਦੇ ਦੋਸ਼ੀ ਧਿਰ ਦੇ 03 ਵਿਅਕਤੀਆਂ ਨੂੰ ਕਾਬੂ ਕਰਕੇ ਗ੍ਰਿਫਤਾਰ ਕਰਕੇ ਇੰਨਾ ਕੋਲੋਂ ਲੜਾਈ ਸਮੇਂ ਵਰਤੀਆਂ ਡਾਂਗਾ ਬ੍ਰਾਮਦ ਕਰਵਾਈਆ ਗਈਆਂ ਹਨ ਅਤੇ ਬਾਕੀਆਂ ਦੀ ਵੀ ਭਾਲ ਜਾਰੀ ਹੈ। ਜਿੰਨਾ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Faridkot News: ਫਰੀਦਕੋਟ ‘ਚ ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

ਇਸ ਮੌਕੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਅਤੇ ਗੁੰਡਾਗਰਦੀ ਦੇ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਉਸ ਮੌਕੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲਿਸ ਵੱਲੋਂ ਕਿਸੇ ਵੀ ਕਿਸਮ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼ਹਿਰ ‘ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਗੁੰਡੇ ਅਨਸਰਾਂ ’ਤੇ ਨਕੇਲ ਕਸੀ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਜੇ ਕਰ ਕੋਈ ਵੀ ਵਿਅਕਤੀ ਗੁੰਡਾਗਰਦੀ ਕਰਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। Land Dispute Case