ਕੈਨੇਡਾ ’ਚ ਵੱਖ ਵੱਖ ਜਗ੍ਹਾਂ ’ਤੇ ਹੋਈ ਗੋਲੀਬਾਰੀ ’ਚ ਤਿੰਨ ਦੀ ਮੌਤ

Social Media

ਕੈਨੇਡਾ ’ਚ ਵੱਖ ਵੱਖ ਜਗ੍ਹਾਂ ’ਤੇ ਹੋਈ ਗੋਲੀਬਾਰੀ ’ਚ ਤਿੰਨ ਦੀ ਮੌਤ

ਓਟਾਵਾ। ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ’ਚ ਲੈਂਗਲੇ ’ਚ ਹੋਈ ਗੋਲੀਬਾਰੀ ’ਚ ਇਕ ਸ਼ੱਕੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਮੀਡੀਆ ਨੇ ਸੋਮਵਾਰ ਨੂੰ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਲੈਂਗਲੇ ’ਚ ਅੱਜ ਸਵੇਰੇ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ, ਜਿਨ੍ਹਾਂ ’ਚੋਂ ਦੋ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਸ਼ੱਕੀ ਦੀ ਪਛਾਣ ਕਰਨ ਤੋਂ ਬਾਅਦ ਪੁਲਿਸ ਨੇ ਉਸ ਨੂੰ ਗੋਲੀ ਮਾਰ ਦਿੱਤੀ। ਪੁਲਿਸ ਦਾ ਮੰਨਣਾ ਹੈ ਕਿ ਇਲਾਕੇ ਦੇ ਬੇਘਰੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਪਹਿਲਾਂ ਦਿੱਤੇ ਬਿਆਨ ਵਿੱਚ, ਪੁਲਿਸ ਨੇ ਕਿਹਾ ਸੀ ਕਿ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਪਰ ਬਾਅਦ ਵਿਚ ਕਿਹਾ ਗਿਆ ਕਿ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੁਲਿਸ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮਿ੍ਰਤਕ ਸ਼ੱਕੀ ਅਤੇ ਪੀੜਤਾਂ ਵਿਚਕਾਰ ਕੀ ਸਬੰਧ ਸੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਕੀ ਮਕਸਦ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੇ ਡਾਊਨਟਾਊਨ ਲੈਂਗਲੇ ਅਤੇ ਲੈਂਗਲੇ ਟਾਊਨਸ਼ਿਪ ਦੇ ਕਈ ਖੇਤਰਾਂ ਨੂੰ ਲੋਕਾਂ ਲਈ ਬੰਦ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here