ਮੋਹਾਲੀ ’ਚ ਇੱਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਬੇਰਹਿਮੀ ਨਾਲ ਕਤਲ

Murder

ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਖਰੜ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਵਿਅਕਤੀ ਨੇ ਆਪਣੀ ਹੀ ਭਰਾ, ਭਰਜਾਈ ਅਤੇ ਭਤੀਜੇ ਦਾ ਕਤਲ (Murder) ਕਰ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗਿ੍ਰਫਤਾਰ ਵੀ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਵਜ੍ਹਾ ਘਰੇਲੂ ਝਗੜਾ ਹੈ। ਗਿ੍ਰਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਸਿੰਘ ਦੇ ਰੂਪ ’ਚ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਹੋਰ ਵੀ ਪੁੱਛਗਿੱਛ ਜਾਰੀ ਹੈ। ਮੁਲਜ਼ਮ ਨੇ ਆਪਣੇ ਭਰਾ ਅਤੇ ਭਰਜਾਈ ਦਾ ਕਤਲ ਕਰਕੇ ਅਤੇ ਆਪਣੇ ਭਤੀਜੇ ਨੂੰ ਜਿਉਂਦੇ ਨੂੰ ਹੀ ਭਾਖੜਾ ਨਹਿਰ ’ਚ ਸੁੱਟ ਦਿੱਤਾ । ਵਾਰਦਾਤ ਮੌਕੇ ਮੁਲਜ਼ਮ ਦਾ ਸਾਥ ਦੇਣ ਵਾਲਾ ਦੋਸਤ ਗੁਰਦੀਪ ਸਿੰਘ ਅਜੇ ਤੱਕ ਫਰਾਰ ਹੈ। ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਘਟਨਾ ’ਚ ਵਰਤੇ ਗਏ ਚਾਕੂ ਅਤੇ ਕਾਰ ਪੁਲਿਸ ਵੱਲੋਂ ਬਰਾਮਦ ਕਰ ਲਏ ਗਏ ਹਨ। (Murder)

ਘਰ ’ਚ ਰਹਿੰਦਾ ਸੀ ਝਗੜਾ | Murder

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਭਰਾ ਇੰਜੀਨੀਅਰ ਸੀ। ਉਹ ਇੱਕ ਚੰਗੀ ਕੰਪਨੀ ’ਚ ਨੌਕਰੀ ਕਰਦਾ ਸੀ। ਪਰ ਮੁਲਜ਼ਮ ਨੂੰ ਅਜੇ ਤੱਕ ਨੌਕਰੀ ਨਹੀਂ ਮਿਲ ਰਹੀ ਸੀ। ਇਸ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ’ਚ ਅਕਸਰ ਹੀ ਝਗੜਾ ਰਹਿੰਦਾ ਸੀ। ਪਹਿਲਾਂ ਵੀ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ’ਚ ਤਕਰਾਰ ਹੋਈ ਸੀ। ਉਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਭਰਾ ਨੂੰ ਪਰਿਵਾਰ ਸਮੇਤ ਖਤਮ ਕਰਨ ਦੀ ਸਾਜਿਸ਼ ਘੜੀ ਸੀ। (Murder)

ਇਹ ਵੀ ਪੜ੍ਹੋ : ਅਗਨੀਵੀਰ ਅੰਮ੍ਰਿਤਪਾਲ ਸਿੰਘ ਹੋਇਆ ਸ਼ਹੀਦ

LEAVE A REPLY

Please enter your comment!
Please enter your name here