(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਥਾਣਾ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 3 ਵਿਅਕਤੀਆਂ ਨੂੰ 3 ਮੋਟਰਸਾਈਕਲਾ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਪੀ. ਡੀ. ਰਾਕੇਸ਼ ਯਾਦਵ ਅਤੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ. ਐੱਚ. ਓ. ਅਮਰਦੀਪ ਸਿੰਘ ਨੇ ਦੱਸਿਆ ਕਿ ਚਰਨਕਮਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਰੁਪਾਣੋ ਨੇੜੇ ਸਮਰਾਲਾ ਜਿਲ੍ਹਾ ਲੁਧਿਆਣਾ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ ਬੀ 10 ਐਚ ਐਨ- 4108 ’ਤੇ ਸਵਾਰ ਹੋ ਕੇ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਉਸਨੇ ਆਪਣਾ ਮੋਟਰਸਾਈਕਲ ਸਾਈਕਲ ਸਟੈਂਡ ਦੇ ਸਾਹਮਣੇ ਖੜਾ ਕਰ ਦਿੱਤਾ ਜਦੋਂ ਉਹ ਮੱਥਾ ਟੇਕ ਕੇ ਵਾਪਸ ਆਇਆ ਤਾਂ ਉਸਦਾ ਮੋਟਰਸਾਈਕਲ ਉਥੇ ਨਹੀਂ ਸੀ। Motorcycle Thieves
ਇਹ ਵੀ ਪੜ੍ਹੋ: Sunam News: ਪੁਲਿਸ ਨੇ 24 ਘੰਟਿਆਂ ’ਚ ਅੰਨ੍ਹੇ ਕਤਲ ਦਾ ਭੇਤ ਸੁਲਝਾਇਆ
ਜਦੋਂ ਉਸਨੇ ਸੀਸੀਟੀਵੀ ਕੈਮਿਰਆ ਦੀ ਮੱਦਦ ਨਾਲ ਮੋਟਰਸਾਈਕਲ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਿਆ ਕਿ ਉਸਦਾ ਮੋਟਰਸਾਈਕਲ ਅਮਿਤ ਸਿੰਘ ਵਾਸੀ ਸਰਹਿੰਦ, ਜਸਪ੍ਰੀਤ ਸਿੰਘ ਵਾਸੀ ਪਿੰਡ ਭੁਮੱਦੀ ਨੇੜੇ ਖੰਨਾ ਜ਼ਿਲ੍ਹਾ ਲੁਧਿਆਣਾ ਅਤੇ ਗੁਰਵਿੰਦਰ ਸਿੰਘ ਉਰਫ ਗੈਰੀ ਵਾਸੀ ਪ੍ਰੀਤ ਨਗਰ ਡੇਰਾ ਬਸੀ ਜਿਲ੍ਹਾ ਮੋਹਾਲੀ ਨੇ ਚੋਰੀ ਕੀਤਾ ਹੈ। ਜਿਸ ’ਤੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਅਮਿਤ ਸਿੰਘ ਵਾਸੀ ਸਰਹਿੰਦ, ਜਸਪ੍ਰੀਤ ਸਿੰਘ ਵਾਸੀ ਪਿੰਡ ਭੁਮੱਦੀ ਨੇੜੇ ਖੰਨਾ ਜਿਲ੍ਹਾ ਲੁਧਿਆਣਾ ਅਤੇ ਗੁਰਵਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ। ਤਿੰਨਾ ਦਾ ਪੁਲਿਸ ਰਿਮਾਂਡ ਲੇ ਕੇ ਹੋਰ ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ 2 ਮੋਟਰਸਾਈਕਲ ਹੋਰ ਬਰਾਮਦ ਹੋਏ। ਤਿੰਨਾ ਨੂੰ ਮਾਣਯੋਗ ਅਦਾਲਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪੇਸ਼ ਕੀਤਾ ਜਿੱਥੋਂ ਇਨ੍ਹਾ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ। Motorcycle Thieves