ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Punjab Congre...

    Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ

    Punjab Congress
    Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ

    ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ

    Punjab Congress: (ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਤਿੰਨ ਪ੍ਰਮੁੱਖ ਆਗੂਆਂ ਨੇ ਸੋਮਵਾਰ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਗਈ ਹੈ। ਕਾਂਗਰਸ ਪਾਰਟੀ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।

    ਇਹ ਵੀ ਪੜ੍ਹੋ: Ludhiana West Byepoll: ਕੱਲ੍ਹ ਰੁਕ ਜਾਵੇਗਾ ਪ੍ਰਚਾਰ, 19 ਜੂਨ ਨੂੰ ਪੈਣਗੀਆਂ ਵੋਟਾਂ 

    ਇਸ ਮੌਕੇ ਇਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਸੀ ਦਾ ਮਾਹੌਲ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।

    ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ ’ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। Punjab Congress