ਸਾਡੇ ਨਾਲ ਸ਼ਾਮਲ

Follow us

17.5 C
Chandigarh
Wednesday, February 18, 2026
More
    Home Breaking News ਗੈਂਗਸਟਰ ਸੋਨੂੰ...

    ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰ ਹਥਿਆਰਾਂ ਸਮੇਤ ਗ੍ਰ੍ਰਿਫ਼ਤਾਰ

    Gangster
    ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰ ਹਥਿਆਰਾਂ ਸਮੇਤ ਗ੍ਰ੍ਰਿਫ਼ਤਾਰ

    ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ, 3 ਪਿਸਤੌਲ ਬਰਾਮਦ (Gangster)

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ, ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ । ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।

    ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਜਲੰਧਰ ਦੇ ਨਿਊ ਦਿਓਲ ਨਗਰ ਦੇ ਸੁਖਮਨਜੋਤ ਸਿੰਘ ਉਰਫ਼ ਸੁਖਮਨ ਬਰਾੜ, ਐਸਬੀਐਸ ਨਗਰ ਦੇ ਪਿੰਡ ਲੋਧੀਪੁਰ ਦੇ ਜਸਕਰਨ ਸਿੰਘ ਉਰਫ਼ ਜੱਸੀ ਲੋਧੀਪੁਰ ਅਤੇ ਜਲੰਧਰ ਦੇ ਪਿੰਡ ਫਲੋਰੀਵਾਲ ਦੇ ਜੋਗਰਾਜ ਸਿੰਘ ਉਰਫ਼ ਜੋਗਾ ਵਜੋਂ ਕੀਤੀ ਹੈ। ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨਾਂ ਕੋਲੋਂ .32 ਬੋਰ ਦੇ ਤਿੰਨ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ। (Gangster)

    ਨੇਪਾਲ ਭੱਜਣ ਦੀ ਕੋਸ਼ਿਸ਼ ਦੌਰਾਨ ਦੋਸ਼ੀ ਸੁਖਮਨ ਬਰਾੜ ਗਿ੍ਰਫਤਾਰ, ਬਾਕੀ ਦੋ ਸਾਥੀਆਂ ਨੂੰ ਗੁਰੂਗ੍ਰਾਮ ਤੋਂ ਕੀਤਾ ਗ੍ਰਿਫ਼ਤਾਰ: ਡੀਜੀਪੀ

    ਡੀਜੀਪੀ ਨੇ ਕਿਹਾ ,ਖੁਫੀਆ ਜਾਣਕਾਰੀ ਤੇ ਅਧਾਰਤ ਇਸ ਕਾਰਵਾਈ ਵਿੱਚ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਪੁਲਿਸ ਟੀਮਾਂ ਨੇ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਗਿ੍ਰਫਤਾਰ ਕੀਤਾ ਜਦਕਿ ਉਸਦੇ ਦੋ ਹੋਰ ਵਿਅਕਤੀਆਂ ਨੂੰ ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ । ਉਹਨਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਨਾਂ ਸ਼ੂਟਰਾਂ ਦੀ ਤਿਕੜੀ ਕਾਠਮੰਡੂ, ਨੇਪਾਲ ਤੋਂ ਵਿਦੇਸ਼ ਭੱਜਣ ਲਈ ਜਾਅਲੀ ਪਾਸਪੋਰਟ ਤਿਆਰ ਕਰਨ ਦੀ ਯੋਜਨਾ ਬਣਾ ਰਹੇ ਸੀ।

    ਉਨਾਂ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਸਾਰੇ ਵਿਅਕਤੀ ਘੱਟੋ-ਘੱਟ ਪੰਜ ਕਤਲ ਕੇਸਾਂ, ਜਿਨਾਂ ਵਿੱਚ ਮਾਰਚ 2022 ਦੌਰਾਨ ਨਵਾਂਸ਼ਹਿਰ ਵਿੱਚ ਵਾਪਰੇ ਮੱਖਣ ਕਤਲ ਕੇਸ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ ਉਕਤ ਵਿਅਕਤੀ ਇਰਾਦਾ ਕਤਲ, ਅਸਲਾ ਐਕਟ, ਕਾਰਜੈਕਿੰਗ ਅਤੇ ਜਬਰਨ ਵਸੂਲੀ ਸਮੇਤ ਸੱਤ ਘਿਨਾਉਣੇ ਅਪਰਾਧਾਂ ਦੇ ਕੇਸਾਂ ਵਿਚ ਲੋੜੀਂਦੇ ਹਨ । ਉਹਨਾਂ ਦੱਸਿਆ ਕਿ ਉਕਤ ਦੋਸ਼ੀ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਹਨ।

    ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

    ਇਸ ਅਪ੍ਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਸਥਿਤ ਛੁਪਣਗਾਹਾਂ ਵਿੱਚ ਸ਼ਰਨ ਲੈਂਦੇ ਸਨ। Gangster

    LEAVE A REPLY

    Please enter your comment!
    Please enter your name here