ਆਈਪੀਐਸ ਦੇ ਭਰਾ ਸਮੇਤ ਤਿੰਨ ਅੱਤਵਾਦੀ ਢੇਰ

Three terrorist elements including IPS brothers

ਮਾਰੇ ਗਏ ਅੱਤਵਾਦੀਆਂ ‘ਚ ਇੱਕ ਦੀ ਪਛਾਣ ਸ਼ਮਸੁਲ ਹੱਕ ਵਜੋਂ ਹੋਈ

ਸ੍ਰੀਨਗਰ | ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ ਕਥਿੱਤ ਭਰਾ ਸਮੇਤ ਤਿੰਨ ਅੱਤਵਾਦੀ ਮਾਰੇ ਗਏ ਫੌਜ ਦੇ ਇੱਕ ਅਧਿਕਾਰੀ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫ਼ੀਆ ਸੂਚਨਾ ਦੇ ਅਧਾਰ ‘ਤੇ ਕੌਮੀ ਰਾਈਫਲਸ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਮਿਲ ਕੇ ਅੱਜ ਸਵੇਰੇ ਸ਼ੋਪੀਆਂ ਜ਼ਿਲ੍ਹੇ ਦੇ ਹਫਸ਼ੇਰਮਲ ਇਲਾਕੇ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ
ਸੁਰੱਖਿਆ ਬਲ ਜਦੋਂ ਇੱਕ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਆਟੋ ਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ‘ਚ ਤਿੰਨ  ਅੱਤਵਾਦੀ ਮਾਰੇ ਗਏ ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਹਾਲੇ ਵੀ ਜਾਰੀ ਹੈ ਉਨ੍ਹਾਂ ਦੱਸਿਆ ਕਿ ਅੱਤਵਾਦੀ ਟਿਕਾਣੇ ‘ਤੇ ਹੋਰ ਜ਼ਿਆਦਾ ਅੱਤਵਾਦੀਆਂ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਹੈ ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ‘ਚ ਇੱਕ ਦੀ ਪਛਾਣ ਸ਼ਮਸੁਲ ਹੱਕ ਵਜੋਂ ਕੀਤੀ ਗਈ ਹੈ ਜੋ 2012 ਬੈਂਚ ਦੇ ਆਈਪੀਐਸ ਅਧਿਕਾਰੀ ਇਨਾਮੁਲ ਹਕ ਦਾ ਭਰਾ ਹੈ ਹਕ ਫਿਲਹਾਲ ਪੂਰਬ ਉੱਤਰ ‘ਚ ਤਾਇਨਾਤ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।