Holiday: ਚੰਡੀਗੜ੍ਹ। ਸਤੰਬਰ ਮਹੀਨਾ ਲੰਘਦਾ ਜਾ ਰਿਹਾ ਹੈ। ਇਸ ਮਹੀਨੇ ਦਾ ਅੰਤ ਆ ਗਿਆ ਤੇ ਹੁਣ ਤੱਕ ਦੀਆਂ ਸਾਰੀਆਂ ਛੁੱਟੀਆਂ ਲੰਘ ਚੁੱਕੀਆਂ ਹਨ। ਅੱਗੇ ਅਕਤੂਬਰ ਮਹੀਨੇ ਦੀ ਸ਼ੁਰੂਆਤ ਹੋਣ ਵਾਲੀ ਹੈ। ਅਕਤੂਬਰ ਮਹੀਨੇ ਦੇ ਸ਼ੁਰੂ ਵਿੱਚ ਹੀ ਛੁੱਟੀ ਆਉਣ ਵਾਲੀ ਹੈ। ਪੰਜਾਬ ਦੇ ਸਾਰੇ ਸਕੂਲਾਂ-ਕਾਲਜਾਂ ਤੇ ਸਰਕਾਰੀ ਅਦਾਰਿਆਂ ’ਚ 2 ਅਕਤੂਬਰ ਦਿਨ ਵੀਰਵਾਰ ਨੂੰ ਛੁੱਟੀ ਰਹਿਣ ਵਾਲੀ ਹੈ।
ਪੰਜਾਬ ਸਰਕਾਰ ਨੇ ਆਪਣੀ ਗਜਟਿਡ ਛੁੱਟੀਆਂ ਦੀ ਲਿਸਟ ਵਿੱਚ ਇਸ ਦਿਨ ਨੂੰ ਸ਼ਾਮਲ ਕੀਤਾ ਹੋਇਆ ਹੈ। 2 ਅਕਤੂਬਰ ਨੂੰ ਦੇਸ਼ ਭਰ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ 2 ਅਕਤੂਬਰ 2025 ਨੂੰ ਹੀ ਇਸ ਵਾਰ ਦੁਸਹਿਰੇ ਦੇ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਲਈ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਅਤੇ ਦੁਸਹਿਰੇ ਦਾ ਤਿਉਹਾਰ ਹੋਣ ਕਰਕੇ 2 ਅਕਤੂਬਰ 2025 ਦਿਨ ਵੀਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਤੇ ਸਕੂਲਾਂ ਕਾਲਜਾਂ ’ਚ ਛੁੱਟੀ ਰਹਿਣ ਵਾਲੀ ਹੈ। Holiday