ਟਿਕਟਾਂ ਦੀ ਵੰਡ ਲੇਟ ਹੋਣ ਨਾਲ ਨਹੀਂ ਹੋਵੇਗਾ ਨੁਕਸਾਨ : ਕੈਪਟਨ ਅਮਰਿੰਦਰ

ਚੰਡੀਗੜ੍ਹ, (ਅਸ਼ਵਨੀ ਚਾਵਲਾ). ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਦੇ ਬਾਵਜ਼ੂਦ ਵੀ ਟਿਕਟ ਦੀ ਵੰਡ (Distribution) ਨਾ ਹੋਣ ਕਾਰਨ ਕਾਂਗਰਸ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ, ਕਿਉਂਕਿ ਅਜੇ ਚੋਣਾਂ ‘ਚ 28 ਦਿਨ ਦਾ ਲੰਮਾ ਸਮਾਂ ਪਿਆ ਹੈ। ਇਸ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਾਂਗਰਸ ਪੰਜਾਬ ‘ਚ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਜਿੱਥੋਂ ਤੱਕ ਟਿਕਟਾਂ ਦੀ ਵੰਡ ਦੀ ਗੱਲ ਹੈ ਤਾਂ ਸੂਚੀ 9 ਜਨਵਰੀ ਨੂੰ ਜਾਰੀ ਕਰ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਤਿਹਾਸ ਬਣਾਉਣ ਦੀ ਗੱਲ

ਕੈਪਟਨ ਅਮਰਿੰਦਰ, ਸਾਬਕਾ ਅਕਾਲੀ ਮੰਤਰੀ ਰਣਜੀਤ ਸਿੰਘ ਬਲਿਆਨ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵੱਡੀ ਗਿਣਤੀ ‘ਚ ਆਪ ਵਰਕਰਾਂ ਤੇ ਹੋਰਨਾਂ ਦੀ ਕਾਂਗਰਸ ‘ਚ ਸ਼ਮੂਲੀਅਤ ਦਾ ਐਲਾਨ ਕਰਨ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਜੇ. ਜੇ. ਸਿੰਘ ਨੂੰ ਹਰਾ ਕੇ ਫੌਜ ਦਾ ਇਤਿਹਾਸ ਬਣਾਉਣ ਦੀ ਗੱਲ ਕਹਿਣ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਖ਼ਿਲਾਫ਼ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ।

ਇੱਕ ਸਵਾਲ ਦਾ ਜਵਾਬ

ਉਨ੍ਹਾਂ ਕਿਹਾ ਕਿ ਫੌਜ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਵੇਗਾ ਕਿ ਇੱਕ ਕੈਪਟਨ ਇੱਕ ਜਨਰਲ ਨੂੰ ਹਰਾਏਗਾ। ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਦੁਹਰਾਇਆ ਕਿ ਉਹ ਕੇਜਰੀਵਾਲ ਨੂੰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਚੋਣਾਂ ‘ਚ ਹਰਾਉਣ ਲਈ ਤਿਆਰ ਹਨ। ਇਸ ਮੌਕੇ ਸਵਾਲਾਂ ਦੇ ਜਵਾਬ ‘ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਪਾਰਟੀ ਦੀ ਅੰਤਿਮ ਸੂਚੀ 9 ਜਨਵਰੀ ਨੂੰ ਜਾਰੀ ਹੋ ਜਾਵੇਗੀ। ਪੰਜਾਬ ਕਾਂਗਰਸ ‘ਚ ਮਤਭੇਦ ਨੂੰ ਲੈ ਕੇ ਇੱਕ ਸਵਾਲ ਦਾ ਜਵਾਬ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਰੇ ਚਾਹਵਾਨਾਂ ਨੂੰ ਟਿਕਟ ਦੇਣਾ ਸੰਭਵ ਨਹੀਂ ਹੈ ਪਰ ਪਾਰਟੀ ਅਸਹਿਮਤਾਂ ਨੂੰ ਮਨਾਉਣ ‘ਤੇ ਪੂਰੀ ਮਿਹਨਤ ਕਰ ਰਹੀ ਹੈ।

ਸੂਬੇ ਦੀ ਸੱਤਾ ‘ਚ ਆਉਣ ਤੋਂ ਬਾਅਦ

ਇੱਕ ਸਵਾਲ ਦੇ ਜਵਾਬ ‘ਚ, ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਉਨ੍ਹਾਂ ਹਲਕਿਆਂ ਅੰਦਰ ਬਾਹਰਲਿਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ, ਜਿੱਥੇ ਕਾਂਗਰਸ ਕੋਲ ਮਜ਼ਬੂਤ ਉਮੀਦਵਾਰ ਨਹੀਂ ਹਨ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਨੇ ਇੱਕ ਵਾਰ ਫਿਰ ਤੋਂ ਸਾਫ ਕੀਤਾ ਕਿ ਕਾਂਗਰਸ ਦੇ ਸੂਬੇ ਦੀ ਸੱਤਾ ‘ਚ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਬਣਾਉਣ ਦੀ ਸੰਭਾਵਨਾ ਨੂੰ ਲੈ ਕੇ ਉਨ੍ਹਾਂ ਨਾਲ ਕੋਈ ਚਰਚਾ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਲੜਨ ਤੋਂ ਇਲਾਵਾ, ਸਿੱਧੂ ਏਆਈਸੀਸੀ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਵੀ ਸ਼ਾਮਲ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ