ਪਾਕਿਸਤਾਨ ’ਚ ਟਿਕ ਟਾਕ ’ਤੇ ਪਾਬੰਦੀ
ਇਸਲਾਮਾਬਾਦ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪੁਲਿਸ ਪ੍ਰਸ਼ਾਸਨ ਨੇ ਪੁਲਿਸ ਕਰਮਚਾਰੀਆਂ ਨੂੰ ਚੀਨੀ ਸੋਸ਼ਲ ਮੀਡੀਆ ਐਪ ਟਿਕ ਟਾਕ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਏਆਰਵਾਈ ਸਮਾਚਾਰ ਰਿਪੋਰਟਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਏਆਰ ਵਾਈ ਦੇ ਅਨੁਸਾਰ, ਪੰਜਾਬ ਪੁਲਿਸ ਵਿਭਾਗ ਨੇ ਸਖ਼ਤ ਸ਼ਬਦਾਂ ਵਿੱਚ ਪੁਲਿਸ ਅਧਿਕਾਰੀਆਂ ਨੂੰ ਡਿਉਟੀ ਦੌਰਾਨ ਟਿਕ ਟਾਕ ਐਪ ਦੀ ਵਰਤੋਂ ਨਾ ਕਰਨ ਦੀ ਸਖ਼ਤ ਹਿਦਾਇਤ ਕੀਤੀ ਹੈ ਅਤੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਵਿਭਾਗ ਸਖ਼ਤੀ ਨਾਲ ਪੇਸ਼ ਆਵੇਗਾ।
ਆਈਜੀ ਅਪ੍ਰੇਸ਼ਨਜ਼ ਨੂੰ ਜਾਰੀ ਪੱਤਰ ਅਨੁਸਾਰ ਜੇਕਰ ਕੋਈ ਵੀ ਪੁਲਿਸ ਕਰਮਚਾਰੀ ਟਿਕਟਾਕ ਐਪ ’ਤੇ ਵੀਡੀਓ ਅਪਲੋਡ ਕਰਦਾ ਹੈ ਤਾ ਵੀਡੀਓ ਵਾਇਰਲ ਹੋਣ ਨਾਲ ਪੁਲਿਸ ਵਿਭਾਗ ਦੀ ਨਾਕਾਰਤਮਕ ਤਸਵੀਰ ਬਣਦੀ ਹੈ। ਦੇਸ਼ ਵਿੱਚ ਪਾਕਿਸਤਾਨ ਦੂਰਸੰਚਾਰ ਅਥਾਰਟੀ ਨੇ ਇਸ ਸੋਸ਼ਲ ਮੀਡੀਆ ਟਿਕਟਾਕ ਐਪ ਨੂੰ ਦੇਸ਼ ਵਿੱਚ ਕਈ ਥਾਵਾਂ ’ਤੇ ਬੈਨ ਕਰ ਦਿੱਤਾ ਹੈ। ਏਆਰਵਾਈ ਨਿਊਜ਼ ਦੇ ਅਨੁਸਾਰ ਪਿਛਲੇ ਸਾਲ ਪੇਸ਼ਾਵਰ ਹਾਈ ਕੋਰਟ ਨੇ ਵੀ ਸਬੰਧਤ ਅਧਿਕਾਰੀਆਂ ਨੂੰ ਟਿਕਟਾਕ ’ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ