ਸਾਡੇ ਨਾਲ ਸ਼ਾਮਲ

Follow us

10.2 C
Chandigarh
Monday, January 19, 2026
More
    Home Breaking News Aam Aadmi Par...

    Aam Aadmi Party Punjab: ਅਕਾਲੀ ਦਲ ਛੱਡ ਕੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਆਪਣੇ ਸਾਥੀਆ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ

    Aam Aadmi Party Punjab
    ਜਲਾਲਾਬਾਦ:  ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਤੇ ਉਸ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਦੇ ਹੋਏ ।

    ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਨਿੱਘਾ ਸਵਾਗਤ | Aam Aadmi Party Punjab

    Aam Aadmi Party Punjab: (ਰਜਨੀਸ਼ ਰਵੀ) ਜਲਾਲਾਬਾਦ। ਸੂਬੇ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਬੀਤੀ ਰਾਤ ਰਾਮ ਸ਼ਰਨਮ ਕਾਲੌਨੀ ਵਿਖੇ ਕਰਵਾਏ ਗਏ ਸਮਾਗਮ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।

    ਇਹ ਵੀ ਪੜ੍ਹੋ: Fazilka News: ਗਰਿੱਡ ਸਬ ਸਟੇਸ਼ਨ ਇੰਪ ਯੂਨੀਅਨ ਦੀ ਫਾਜ਼ਿਲਕਾ ਡਵੀਜ਼ਨ ਦੀ ਚੋਣ

    ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪ੍ਰਧਾਨ ਟਿੱਕਣ ਪਰੂਥੀ ਸਣੇ ਉਸ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਟਿੱਕਣ ਪਰੂਥੀ ਇੱਕ ਪੱਕੇ ਟਕਸਾਲੀ ਅਕਾਲੀ ਦੇ ਆਗੂ ਸਨ ਜਿਹੜੇ ਕਿ ਪਿਛਲੇ 25 ਸਾਲਾਂ ਤੋਂ ਪਾਰਟੀ ਅੰਦਰ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਕਸਾਲੀ ਆਗੂ ਦਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਾ ਮੇਰੇ ਲਏ ਮਾਣ ਵਾਲੀ ਗੱਲ ਹੈ।

    ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਟਿੱਕਣ ਪਰੂਥੀ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਟਿੱਕਣ ਪਰੂਥੀ ਨੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਦੀ ਮਜਬੂਤੀ ਲਈ ਵੱਧ ਤੋਂ ਵੱਧ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਸਣੇ ਸ਼ਹਿਰ ਦੇ ਪਤਵੰਤੇ ਸੱਜਣ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ ਜਿਥੇ ਕਿ ਰਾਮ ਸ਼ਰਨਮ ਕਾਲੌਨੀ ਦੇ ਆਗੂਆਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਸਨਮਾਨ ਕੀਤਾ । Aam Aadmi Party Punjab

    LEAVE A REPLY

    Please enter your comment!
    Please enter your name here