ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ 

Chief Secretary Anurag Verma
ਪੰਜਾਬ 'ਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ 

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮਾਨ ਸਰਕਾਰ (Punjab Government) ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਸਬੰਧਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਜੋ ਕਿ ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਸੀ।  ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਪਣੀ ਤਨਖਾਹ ਦੇਣ ’ਚ ਵਿਧਾਇਕ ਬਣਾਂਵਾਲੀ ਨਿੱਤਰੇ

LEAVE A REPLY

Please enter your comment!
Please enter your name here