ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਹੋਵੇ ਸਮੇਂ ਸਿਰ ਅਦਾਇਗੀ,  ਸੀ.ਸੀ.ਐਲ. ਦੇ ਪੂਰੇ ਹੋਣ ਯਕੀਨੀ ਇੰਤਜ਼ਾਮ

Capt Amarinder Singh

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਖ਼ਜ਼ਾਨਾ ਮਹਿਕਮੇ ਨੂੰ ਆਦੇਸ਼

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਕਿ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਸਬੰਧੀ ਸਾਰੇ ਵਿੱਤੀ ਇੰਤਜ਼ਾਮ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਜੋ ਸਾਉਣੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਅਦਾਇਗੀ ਕੀਤੀ ਜਾ ਸਕੇ।

ਸੂਬੇ ਵਿੱਚ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਹੀ ਸਾਉਣੀ ਮੰਡੀਕਰਨ ਸੀਜ਼ਨ ਮੌਕੇ ਵੀ ਕਿਸਾਨਾਂ ਨੂੰ ਅਦਾਇਗੀਆਂ, ਫਸਲ ਦੀ ਖਰੀਦ 48 ਘੰਟਿਆਂ ਅੰਦਰ ਯਕੀਨੀ ਬਣਾਈਆਂ ਜਾਣ। ਉਨਾਂ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਇਹ ਨਿਸ਼ਚਤ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਦਾਇਗੀਆਂ ਸਮੇਂ ਸਿਰ ਪੁੱਜਦੀਆਂ ਹੋ ਜਾਣ।

Amarinder Singh, Order, Vacant Position, Department, Within 10 Daysਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਿਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਵਾਂਗ ਹੀ ਮਹਾਂਮਾਰੀ ਦੇ ਬਾਵਜੂਦ ਝੋਨੇ ਦੀ ਖਰੀਦ ਪ੍ਰਕਿਰਿਆ ਵੀ ਨਿਰਵਿਘਨ ਨੇਪਰੇ ਚੜ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ