ਸਾਡੇ ਨਾਲ ਸ਼ਾਮਲ

Follow us

21.7 C
Chandigarh
Thursday, January 22, 2026
More
    Home Breaking News Sunam News: ਸ...

    Sunam News: ਸਿਰਫਿਰੇ ਤੋਂ ਤੰਗ ਆ ਕੇ 10ਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼+ਨਾਕ ਕਦਮ

    Sunam News

    Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਨੇੜਲੇ ਪਿੰਡ ਨਮੋਲ ਦੀ ਇਕ ਸਕੂਲੀ ਵਿਦਿਆਰਥਣ ਵਲੋਂ ਆਪਣੇ ਹੀ ਘਰ ਵਿਚ ਪੱਖੇ ਨਾਲ ਗਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਖਬਰ ਹੈ। ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮਾਂ ਬਾਪ ਵਾਹਰੀ ਹੋਣ ਕਾਰਨ ਆਪਣੇ ਦਾਦਾ-ਦਾਦੀ ਨਾਲ ਰਹਿੰਦੀ ਨੇੜਲੇ ਪਿੰਡ ਨਮੋਲ ਦੀ 16 ਕੁ ਵਰ੍ਹਿਆਂ ਦੀ ਸਿਮਰਨਪ੍ਰੀਤ ਕੌਰ ਲੌਂਗੋਵਾਲ ਦੇ ਇਕ ਨਿਜੀ ਸਕੂਲ ਵਿਚ ਦਸਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ ਸਿਮਰਨਪ੍ਰੀਤ ਕੌਰ ਨੂੰ ਸਕੂਲ ‘ਚ ਉਸ ਨਾਲ ਪੜਦਾ ਇਕ ਲੜਕਾ ਲਗਾਤਾਰ ਹੀ ਪ੍ਰੇਸ਼ਾਨ ਕਰ ਰਿਹਾ ਸੀ।

    Read Also : Lado Lakshmi Yojana: ਹੁਣ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ!

    ਜਿਸ ਕਾਰਨ ਸਿਮਰਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਪਿੰਡ ਨਮੋਲ ਨੇ ਆਪਣੇ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਗਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕਾ ਦੀ ਦਾਦੀ ਦੇ ਬਿਆਨਾਂ ‘ਤੇ ਅਕਾਸ਼ਦੀਪ ਸਿੰਘ ਉਰਫ ਲਾਡੀ ਵਾਸੀ ਪਿੰਡ ਮੰਡੇਰ ਕਲ੍ਹਾਂ ਖਿਲਾਫ ਬੀ ਐਨ ਐਸ ਐਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫਤਾਰੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦਾ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। Sunam News

    LEAVE A REPLY

    Please enter your comment!
    Please enter your name here