ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News ਰਿਸ਼ਤੇਦਾਰਾਂ ਤ...

    ਰਿਸ਼ਤੇਦਾਰਾਂ ਤੋਂ ਤੰਗ ਆ ਪੰਜਾਬੀ ਲੋਕ ਗਾਇਕ ਨੇ ਕੀਤੀ ਖ਼ੁਦਕੁਸ਼ੀ

    Suicide

    ਪੁਲਿਸ ਨੇ ਕੀਤਾ ਮਾਮਲਾ ਦਰਜ | Suicide

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬੀ ਲੋਕ ਗਾਇਕ ਰਣਜੀਤ ਸਿੱਧੂ ਵੱਲੋਂ ਆਪਣੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਟ੍ਰੇਨ ਥੱਲੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਐਸ.ਆਈ ਜਗਵਿੰਦਰ ਸਿੰਘ ਤੇ ਜੀ.ਆਰ.ਪੀ ਦੇ ਨਰਦੇਵ ਸਿੰਘ ਨੇ ਦੱਸਿਆ ਕਿ ਰੇਲਵੇ ਟਰੈਕ ਤੋਂ ਰਾਤ ਨੂੰ ਇਕ ਡੈਡ ਬੋਡੀ ਮਿਲੀ ਸੀ ਜਿਸ ਨੂੰ ਜੀ.ਆਰ.ਪੀ ਚੌਕੀ ਵਿੱਚ ਸਨਾਖ਼ਤ ਲਈ ਰੱਖਿਆ ਗਿਆ ਸੀ ਅਤੇ ਅੱਜ ਉਸਦੀ ਸ਼ਨਾਖ਼ਤ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁਨਾਮ ਵਜੋਂ ਹੋਈ ਹੈ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਦਾ ਆਪਣੇ ਰਿਸ਼ਤੇਦਾਰਾਂ ਨਾਲ ਲੜਾਈ ਝਗੜਾ ਚਲਦਾ ਸੀ।

    ਇਹ ਵੀ ਪੜ੍ਹੋ : ਤਰਨਤਾਰਨ ਨਹਿਰ ‘ਚ ਨਹਾਉਣ ਗਏ ਪਿਓ-ਪੁੱਤ ਡੁੱਬੇ, ਗੋਤਾਖੋਰਾਂ ਵੱਲੋਂ ਭਾਲ ਜਾਰੀ

    ਉਸ ਦੀ ਘਰ ਵਾਲੀ ਨੇ ਬਿਆਨ ਦਿੱਤਾ ਹੈ ਕਿ ਕੁਝ ਸਮਾਂ ਪਹਿਲਾਂ ਰਣਜੀਤ ਸਿੰਘ ਨੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ ਅਤੇ ਉਸ ਦੇ ਰਿਸ਼ਤੇਦਾਰਾਂ ਨਾਲ ਉਸ ਦਾ ਲੈਣ-ਦੇਣ ਦਾ ਝਗੜਾ ਸੀ, ਜਿਸ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਰਣਜੀਤ ਸਿੰਘ ਨੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਮੌਕੇ ਜੀਆਰਪੀ ਦੇ ਨਰਦੇਵ ਸਿੰਘ ਨੇ ਦੱਸਿਆ ਕਿ ਇਸ ਦੇ ਤਹਿਤ 306,506,34 ਆਈਪੀਸੀ ਦੇ ਤਹਿਤ ਕਈ ਵਅਕਤੀਆਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

    LEAVE A REPLY

    Please enter your comment!
    Please enter your name here