ਪਿੰਡ ਜਵਾਹਰ ਸਿੰਘ ਵਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪਿੰਡ ਜਵਾਹਰ ਸਿੰਘ ਵਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤੀਆਂ ਦਾ ਨਾਂਅ ਲੈਂਦਿਆਂ ਹੀ ਮਨ ਵਿਚ ਸਰੂਰ ਜਿਹਾ ਭਰ ਜਾਂਦਾ ਹੈ । ਖ਼ਿਆਲਾਂ ਵਿਚ ਬਦਲਾਂ ਦੀ ਗੜਗੜਾਹਟ ਦੇ ਨਾਲ ਮੋਰਾਂ ਦੀ ਕਿਆਂ ਕਿਆਂ, ਘਿਆਕੋ ਘਿਆਕੋ ਆ ਗੂੰਜਦੀ ਹੈ । ਸਾਉਣ ਦੀ ਫੁਹਾਰ ਕਪੜੇ ਭਿਉਂਦੀ ਤਨ ਮਨ ਨੂੰ ਹੁਲਾਰਾ ਦਿੰਦੀ ਹੈ । ਕੁੜੀਆਂ ਚਿੜੀਆਂ, ਮੁਟਿਆਰਾਂ, ਵਿਆਂਹਦੜਾਂ ਤੇ ਹੋਰ ਸਭ ਔਰਤਾਂ ਦੇ ਮਨਾਂ ਵਿਚ ਖੇੜਾ ਭਰ ਜਾਣਾ ਤਾਂ ਸੁਭਾਵਕ ਹੈ, ਗੱਭਰੂ ਖ਼ੁਸ਼ ਹੁੰਦੇ ਹਨ ਕਿਉਂ ਜੋ ਉਨ੍ਹਾਂ ਦੀਆਂ ਮੰਗੇਤਰਾਂ, ਵਹੁਟੀਆਂ ਅਤੇ ਭੈਣਾਂ ਸਭ ਖ਼ੁਸ਼ ਹਨ । ਬੁੱਢੇ ਬੁੱਢੀਆਂ ਖ਼ੁਸ਼ ਹੁੰਦੇ ਹਨ ਕਿਉਂਕਿ ਉਨ੍ਹਾਂ ਦੇ ਬੱਚੇ ਬੱਚੀਆਂ ਖ਼ੁਸ਼ ਹਨ ।

ਤੀਆਂ ਸਾਉਣ ਦੇ ਮਹੀਨੇ ਦੇ ਚਾਨਣ ਪੱਖ ਦੀ ਤੀਜ ਵਾਲੇ ਦਿਨ ਸ਼ੁਰੂ ਹੁੰਦੀਆਂ ਹਨ। ਪੁੰਨਿਆਂ ਨੂੰ ਖਤਮ ਹੋ ਜਾਂਦੀਆਂ ਹਨ। ਰੀਤ ਮੁਤਾਬਕ ਮਾਪੇ ਆਪਣੀਆਂ ਧੀਆਂ ਨੂੰ ਸਾਉਣ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੇਕੇ ਲੈ ਆਉਦੇ ਹਨ। ਕੁੜੀਆਂ ਹੱਥਾਂ ਤੇ ਮਹਿੰਦੀ ਲਾਉਦੀਆਂ ਹਨ ਤੇ ਨਾਲੇ ਰੰਗ ਬਰੰਗੀਆਂ ਚੂੜੀਆਂ ਵੀ ਚੜ੍ਹਾਉਂਦੀਆਂ ਹਨ। ਫਿਰ ਸ਼ਾਮ ਨੂੰ ਤਿਆਰ ਹੋ ਕੇ ਕਿਸੇ ਸਾਂਝੀ ਥਾਂ ਤੇ ਜਾਂਦੀਆਂ ਹਨ। ਪਿੱਪਲਾਂ, ਟਾਹਲੀਆਂ, ਬੋਹੜਾਂ (ਬਰੋਟਿਆਂ) ‘ਤੇ ਪੀਘਾਂ ਪਾਉਂਦੀਆਂ ਹਨ, ਗੋਲ ਘੇਰਾ ਬਣਾ ਕੇ ਗਿੱਧਾ ਪਾਉਦੀਆਂ ਹਨ ।

ਕੁੜੀਆਂ ਘਰ ਨੂੰ ਵਾਪਸ ਜਾਂਦੀਆਂ ਵਾਰ ਵਾਰ ਗਿੱਧਾ ਪਾਉਂਦੀਆਂ ਤੇ ਨਾਲੇ ਗੀਤ ਗਾਉਂਦੀਆਂ ਘਰਾਂ ਨੂੰ ਜਾਂਦੀਆਂ ਹਨ। ਇਸੇ ਅੱਜ ਤਲਵੰਡੀ ਭਾਈ ਦੇ ਨਜਦੀਕ ਪੈਦੇ ਪਿੰਡ ਜਵਾਹਰ ਸਿੰਘ ਵਾਲਾ ਵਿੱਚ ਵੀ ਤੀਆਂ ਦਾ ਤਿਉਹਾਰ ਬਹੁਤ ਧੂੰਮ ਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਬਲਾਕ ਸੰਮਤੀ ਮੈਂਬਰ ਸਰਬਜੀਤ ਕੌਰ ਨੇ ਦੱਸਿਆ ਕਿ ਅੱਜ ਅਸੀਂ ਤੀਆਂ ਦਾ ਤਿਉਹਾਰ ਮਨਾ ਕੇ ਬਹੁਤ  ਖੁੱਸ਼ ਹੋਈਆਂ ਹਾ ਕਿ ਇਸ ਤਰ੍ਹਾਂ ਦਾ ਤਿਉਹਾਰ ਸਾਲ ਬਾਅਦ ਆਉਦਾ ਹੈ ਇਸ ਪਿੰਡ ਦੀਆਂ ਸਭ ਕੁੜੀਆਂ ਤੇ ਨੂੰਹਾਂ ਸਭ ਇਕੱਠੀਆਂ ਹੋ ਖੂਬ ਰੰਗ ਬੰਨ੍ਹ ਦੀਆਂ ਹਨ । ਇਸ ਮੌਕੇ ਸਿਮਰਨਜੀਤ ਕੌਰ  ,ਸੁਖਜੀਵਨ ਕੌਰ, ਰਮਨਦੀਪ ਕੌਰ, ਗੋਲਾ, ਜਸਵਿੰਦਰ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ ਤੋਂ ਲਵਪ੍ਰੀਤ ਸਿੰਘ ਢੋਲਕ ਮਾਸਟਰ ਮੌਜੂਦ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ