ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਨਿਰਦੇਸ਼ ਅਨੁਸਾਰ ਸਿੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਵਿਖੇ ਟੀ.ਐਲ.ਐਮ ਡੇ ਮਨਾਇਆ ਗਿਆ। ਜਿਸ ਵਿੱਚ ਸਾਰੀਆਂ ਜਮਾਤਾਂ ਦੇ ਅਧਿਆਪਕਾਂ ਵੱਲੋਂ ਟੀ.ਐਲ.ਐਮ. ਦੀ ਪ੍ਰਦਰਸ਼ਨੀ ਲਾਈ ਗਈ। ਸਾਰੇ ਬੱਚਿਆਂ ਨੂੰ ਸਿੱਖਣ ਸਿਖਾਉਣ ਸਮੱਗਰੀ ਸਬੰਧੀ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਸਿੱਖਣ ਸਿਖਾਉਣ ਸਮੱਗਰੀ ਨਾਲ ਵਿਦਿਆਰਥੀਆਂ ਨੂੰ ਆਪਣੇ ਸਬੰਧਤ ਵਿਸ਼ੇ ਨੂੰ ਪੜ੍ਹਾ ਕੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਕੀਲ ਸਿੰਘ ਅਟਵਾਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਣ ਸਿਖਾਉਣ ਸਮੱਗਰੀ ਦੀ ਵਰਤੋਂ ਕਰਨ ਨਾਲ ਬੱਚਿਆਂ ਦਾ ਗਿਆਨ ਚਿਰਸਥਾਈ ਅਤੇ ਪ੍ਰਪੱਕ ਹੁੰਦਾ ਹੈ। ਸਰਕਾਰੀ ਮਿਡਲ ਸਕੂਲ ਪੱਕਾ ਦੇ ਸਕੂਲ ਇੰਚਾਰਜ ਜਸਬੀਰ ਸਿੰਘ ਜੱਸੀ ਵੱਲੋਂ ਵੀ ਇਸ ਪ੍ਰਦਰਸ਼ਨੀ ਵਿੱਚ ਸ਼ਮੂਲੀਅਤ ਕੀਤੀ ਗਈ। ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਸੰਸਾ ਕੀਤੀ ਗਈ। (Faridkot News)
ਇਸ ਮੌਕੇ ਪ੍ਰਥਮ ਟੀਮ ਵੱਲੋਂ ਪ੍ਰੀ-ਪ੍ਰਾਇਮਰੀ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਟੀਚਿੰਗ ਲਰਨਿੰਗ ਮਟੀਰੀਅਲ ਬਣਾਉਣ ਲਈ ਸਹਾਇਤਾ ਕੀਤੀ ਜਾ ਰਹੀ ਹੈ। ਅੱਜ ਉਨ੍ਹਾਂ ਵੱਲੋਂ ਪ੍ਰਾਇਮਰੀ ਕਲਾਸਾਂ ਲਈ ਵਿਸ਼ੇਸ਼ ਤੌਰ ’ਤੇ ਟੀ.ਐਲ.ਐਮ. ਦੀ ਪ੍ਰਦਰਸ਼ਨੀ ਲਾਈ ਗਈ। ਪ੍ਰਥਮ ਦੇ ਟੀਮ ਮੈਂਬਰ ਤੀਰਥ ਰਾਮ ਅਤੇ ਰਵੀ ਕੁਮਾਰ ਵੱਲੋਂ ਸਕੂਲ ਨੂੰ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਪ੍ਰੀ-ਪ੍ਰਾਇਮਰੀ ਅਧਿਆਪਕਾਂ ਵੱਲੋਂ ਬਹੁਤ ਹੀ ਸੋਹਣਾ ਮਟੀਰੀਅਲ ਤਿਆਰ ਕਰਕੇ ਪ੍ਰਦਰਸ਼ਨੀ ਲਾਈ ਗਈ। ਸਕੂਲ ਮੁਖੀ ਮੈਡਮ ਸ੍ਰੀਮਤੀ ਸਰਬਜੀਤ ਕੌਰ ਵੱਲੋਂ ਸਮੂਹ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਲਈ ਵੀ ਸ਼ਲਾਘਾ ਕੀਤੀ। ਸਮੂਹ ਸਟਾਫ਼ ਬਹੁਤ ਸ਼ਿੱਦਤ ਨਾਲ ਬੱਚਿਆਂ ਨੂੰ ਪੜ੍ਹਾ ਰਿਹਾ ਹੈ। ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵੱਲੋਂ ਜੇ ਬੀ ਜਵੈਲਰਜ਼ ਦੇ ਸਹਿਯੋਗ ਨਾਲ 2 ਪੱਖੇ ਭੇਂਟ ਕੀਤੇ ਗਏ।
Read Also : ਹਰਿਆਣਾ ’ਚ ਰੂਹ ਕੰਬਾਊ ਵਾਰਦਾਤ, ਜਾਣੋ ਕੀ ਹੈ ਮਾਮਲਾ