ਹੁਣ ਦਫ਼ਤਰਾਂ ’ਚ ਲੇਟ ਪਹੁੰਚਣ ਵਾਲੇ ਕਰਮਚਾਰੀਆਂ ’ਤੇ ਡਿੱਗੇਗੀ ਗਾਜ

Kuldeep Singh Dhaliwal

ਦਫਤਰ ਵਿਚ ਖਤਮ ਹੋਵੇਗੀ ਕਰਮਚਾਰੀਆਂ ਦੇ ਆਉਣ ਦੀ ਲੇਟ ਲਤੀਫ਼ੀ

  • ਕੈਬਨਿਟ ਮੰਤਰੀ ਵੱਲੋਂ ਕਰਮਚਾਰੀਆਂ ਦੀ ਬਾਇਓ ਮੈਟਿ੍ਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ
  • ਅਧਿਕਾਰੀ ਤੇ ਕਰਮਚਾਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰ ਵਿੱਚ ਹਾਜ਼ਰ ਰਹਿਣ ਨੂੰ ਯਕੀਨੀ ਬਣਾਉਣ : ਕੁਲਦੀਪ ਸਿੰਘ ਧਾਲੀਵਾਲ

ਮੋਹਾਲੀ (ਐੱਮ ਕੇ ਸ਼ਾਇਨਾ)। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ, ਕੁਲਦੀਪ ਸਿੰਘ, ਧਾਲੀਵਾਲ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਤੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਾਇਓ ਮੈਟਿ੍ਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਬੇਰੋਕ ਕਰਨ ਦੀ ਹਦਾਇਤ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ।

ਇਸੇ ਲੜੀ ਤਹਿਤ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਤੋਂ ਕਰਮਚਾਰੀਆਂ ਦੀ ਬਾਇਓ ਮੈਟਿ੍ਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦਾ ਕੰਮ ਸਮੇਂ ਸਿਰ ਹੋ ਸਕੇ। ਉਨ੍ਹਾਂ ਕਿਹਾ ਸ਼ੋਸਲ ਮੀਡੀਆ ਅਤੇ ਲੋਕਾਂ ਦੁਆਰਾ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਕਿ ਵੱਖ-ਵੱਖ ਦਫ਼ਤਰਾਂ ਦਾ ਸਟਾਫ ਟਾਈਮ ‘ਤੇ ਹਾਜ਼ਰ ਨਹੀ ਹੁੰਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਫਤਰ ਦੇ ਕਰਮਚਾਰੀਆਂ ਦੀ ਹਾਜ਼ਰੀ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਦਫ਼ਤਰ ਲੇਟ ਪਹੁੰਚਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਸਮੇਤ ਪਤਵੰਤੇ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ