ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ ’ਚ

Dengue
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਦੇ ਹੋਏ।

ਲੋਕਾਂ ਦੇ ਘਰਾਂ ’ਚ ਖੜ੍ਹੇ ਪਾਣੀ ਦੇ ਸਰੋਤਾਂ ਦੀ ਸਿਹਤ ਵਿਭਾਗ ਦੀ ਟੀਮਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਜਾਂਚ ( Dengue)

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਖੁਦ ਫੀਲਡ ਵਿੱਚ ਜਾ ਕੇ ਡੇਂਗੂ ਮੱਛਰ ( Dengue) ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਅੱਜ ਪਟਿਆਲਾ ਦੀ ਬੈਂਕ ਕਲੋਨੀ ਤੇ ਅਜੀਤ ਨਗਰ ਖੇਤਰ ਵਿੱਚ ਜਿਥੇ ਡੇਂਗੂ ਦੇ ਕੇਸ ਸਾਹਮਣੇ ਆਏ ਹਨ, ਉਥੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰਾਂ ’ਚ ਖੜੇ ਪਾਣੀ ਦੀ ਜਾਂਚ ਕੀਤੀ ਅਤੇ ਲਾਰਵਾ ਪਾਏ ਜਾਣ ’ਤੇ ਨਗਰ ਨਿਗਮ ਵੱਲੋਂ ਚਲਾਨ ਵੀ ਕੱਟੇ। ਇਸ ਮੌਕੇ ਉਨ੍ਹਾਂ ਨਾਲ ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸ਼ਨਪ੍ਰੀਤ ਕੌਰ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।

ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਘਰ, ਅਦਾਰੇ ਜਾਂ ਸੰਸਥਾ ਵਿੱਚ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਨ ਕੀਤਾ ਜਾਵੇਗਾ

ਘਰਾਂ ਦੀ ਅਚਨਚੇਤ ਚੈਕਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਘਰ, ਅਦਾਰੇ ਜਾਂ ਸੰਸਥਾ ਵਿੱਚ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਨ ਕੀਤਾ ਜਾਵੇਗਾ। ਉਨ੍ਹਾਂ ਕਈ ਖੇਤਰਾਂ ਵਿੱਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 5900 ਤੋਂ ਵੱਧ ਸਥਾਨਾਂ ’ਤੇ ਲਾਰਵਾਂ ਨਸ਼ਟ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ’ਤੇ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਅਤੇ ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। Dengue

ਇਸ ਮੌਕੇ ਕੂਲਰਾਂ, ਪੰਛੀਆਂ ਦੇ ਪਾਣੀ ਵਾਲੇ ਭਾਂਡੇ, ਬੋਤਲਾਂ ਦੇ ਢੱਕਣ ਆਦਿ ਵਿਚੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੱਛਰ ਦੇ ਲਾਰਵਾ ਖਤਮ ਕਰਨ ਲਈ ਮੁਹੱਲਿਆਂ ਵਿੱਚ ਘਰੋਂ ਘਰੀਂ ਖੜੇ ਪਾਣੀ ਦੇ ਸਰੋਤ ਚੈੱਕ ਕਰਨ ਅਤੇ ਮਲੇਰੀਆਂ/ਡੇਂਗੂ ਦੇ ਖ਼ਾਤਮੇ ਲਈ ਰਲ-ਮਿਲ ਕੇ ਹੰਭਲਾ ਮਾਰਨ ਇਸ ਮੌਕੇ ਡਾ. ਸੁਮੀਤ ਸਿੰਘ ਸਮੇਤ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ