ਸਾਡੇ ਨਾਲ ਸ਼ਾਮਲ

Follow us

13.2 C
Chandigarh
Saturday, January 17, 2026
More
    Home Breaking News Punjab News: ...

    Punjab News: ਅੱਜ ਫਿਰ ਹੋਣ ਜਾ ਰਿਹੈ ਪੰਜਾਬੀਆਂ ਲਈ ਵੱਡਾ ਐਲਾਨ! ਜਾਣੋ

    Punjab News
    Punjab News: ਅੱਜ ਫਿਰ ਹੋਣ ਜਾ ਰਿਹੈ ਪੰਜਾਬੀਆਂ ਲਈ ਵੱਡਾ ਐਲਾਨ! ਜਾਣੋ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News:  ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁੱਧਵਾਰ ਨੂੰ ਫਿਰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਦੁਪਹਿਰ 12 ਵਜੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਇਸ ਕੈਬਨਿਟ ਮੀਟਿੰਗ ’ਚ ਛੋਟੇ ਕਾਰੋਬਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ ਤੇ ਸਰਕਾਰ ਵੱਲੋਂ ਇੱਕ ਇਤਿਹਾਸਕ ਫੈਸਲਾ ਲਿਆ ਜਾ ਸਕਦਾ ਹੈ। Punjab News

    ਇਹ ਖਬਰ ਵੀ ਪੜ੍ਹੋ : YouTuber Spy: ਪੰਜਾਬ ਦਾ ਮਸ਼ਹੂਰ ਯੂਟਿਊਬਰ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

    ਮੀਟਿੰਗ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਧਿਆਨ ਦੇਣ ਯੋਗ ਹੈ ਕਿ ਇਹ ਲਗਾਤਾਰ ਤਿੰਨ ਦਿਨਾਂ ’ਚ ਤੀਜੀ ਮੀਟਿੰਗ ਹੋਵੇਗੀ। ਇਹ ਪਹਿਲਾ ਮੌਕਾ ਹੈ ਜਦੋਂ ਕੈਬਨਿਟ ਮੀਟਿੰਗਾਂ ਰੋਜ਼ਾਨਾ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਦੋ ਦਿਨਾਂ ਦੀਆਂ ਮੀਟਿੰਗਾਂ ’ਚ ਲੈਂਡ ਪੂਲਿੰਗ ਸਕੀਮ ਨੂੰ ਪ੍ਰਵਾਨਗੀ, ਐਸਸੀ ਪਰਿਵਾਰਾਂ ਦੀ ਕਰਜ਼ਾ ਮੁਆਫ਼ੀ ਵਰਗੇ ਵੱਡੇ ਫੈਸਲੇ ਲਏ ਗਏ ਸਨ। ਹੁਣ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਕੁਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ। Punjab News