ਸਰਕਾਰ ਤੇ ਕਿਸਾਨ ਆਗੂਆਂ ਨਾਲ ਅੱਜ ਦੀ ਮੀਟਿੰਗ ਮੁਲਤਵੀ

ਬੁੱਧਵਾਰ 20 ਜਨਵਰੀ ਨੂੰ ਹੋਵੇਗੀ ਮੀਟਿੰਗ

ਨਵੀਂ ਦਿੱਲੀ। ਖੇਤੀ ਸੁਧਾਰ ਕਾਨੂੰਨਾਂ ਤੇ ਫਸਲਾਂ ਦੇ ਘੱਟੋ-ਘੱਟ ਸਮਰੱਥਨ ਮੁੱਲ ਨੂੰ ਕਾਨੂੰਨੀ ਦਰਜਾ ਦੇਣ ਦੀ ਮੰਗ ਸਬੰਧੀ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਅੱਜ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਹੁਣ ਬੁੱਧਵਾਰ ਨੂੰ ਹੋਵੇਗੀ।

Meeting  Farmer

ਪਹਿਲਾਂ ਇਹ ਮੀਟਿੰਗ 19 ਜਨਵਰੀ ਮੰਗਲਵਾਰ ਨੂੰ ਤੈਅ ਕੀਤੀ ਸੀ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਨਜ਼ਦੀਕੀ ਸੂਤਰਾਂ ਦੇ ਅਨੁਸਾਰ ਹੁਣ ਇਹ ਬੈਠਕ 20 ਜਨਵਰੀ ਨੂੰ ਹੋਵੇਗੀ। ਕਿਸਾਨ ਪਿਛਲੇ 55 ਦਿਨਾਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਤੇ ਸਰਕਾਰ ਦਰਮਿਆਨ 9 ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.