20 ਤੋਂ 22 ਤੱਕ ਭਾਜਪਾ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਤੇ ਟੋਲ ਪਲਾਜ਼ੇ ਰਹਿਣਗੇ ਮੁਫ਼ਤ :  ਐੱਸਕੇਐੱਮ

Toll Plazas

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਥੇ ਮੀਟਿੰਗ ਕਰਕੇ ਅਹਿਮ ਫੈਸਲੇ ਲਏ ਗਏ। ਜਿੰਨਾਂ ਦੌਰਾਨ 20 ਤੋਂ 22 ਫ਼ਰਵਰੀ ਤੱਕ ਪੰਜਾਬ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਅਤੇ ਇੰਨਾਂ ਦਿਨਾਂ ਦੌਰਾਨ ਹੀ ਟੋਲ ਪਲਾਜਿਆਂ ਨੂੰ ਮੁਫ਼ਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। Toll Plazas

ਸਥਾਨਕ ਈਸੜੂ ਭਵਨ ਵਿਖੇ ਹੋਈ ਮੀਟਿੰਗ 37 ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜਿੱਥੇ ਪਿਛਲੇ ਦਿਨੀ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਤੇ ਫੈਡਰੇਸ਼ਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ’ਤੇ ਚਰਚਾ ਕਰਦਿਆਂ ਇਸ ’ਤੇ ਸੰਤੁਸ਼ਟੀ ਜਾਹਰ ਕੀਤੀ ਗਈ। ਉੱਥੇ ਹੀ ਅਗਾਮੀ ਸੰਘਰਸ਼ਾਂ ਦੀ ਰੂਪ ਰੇਖਾ ਵੀ ਉਲੀਕੀ ਗਈ। Toll Plazas

ਇਹ ਵੀ ਪੜ੍ਹੋ: ਮਾਲੇਰਕੋਟਲਾ ਪੁਲਿਸ ਵੱਲੋਂ ਛਾਪੇਮਾਰੀ ਜਾਰੀ, 41 ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਮੀਟਿੰਗ ਦੌਰਾਨ ਸਮੂਹ ਹਾਜਰੀਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ 20, 21 ਤੇ 22 ਫ਼ਰਵਰੀ ਨੂੰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਤੇ ਜ਼ਿਲ੍ਹਾ ਆਗੂਆਂ ਦੇ ਘਰਾਂ ਅੱਗੇ ਧਰਨਾ ਲਗਾਏ ਜਾਣਗੇ ਅਤੇ ਇਸਦੇ ਨਾਲ ਨਾਲ ਹੀ ਸੂਬੇ ਅੰਦਰ ਸਥਿੱਤ ਸਮੂਹ ਟੋਲ ਪਲਾਜਿਆਂ ਨੂੰ ਵੀ ਮੁਫ਼ਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵੱਖ ਵੱਖ ਜ਼ਿਲਿ੍ਹਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ। Toll Plazas