ਖੁਦ ਕਰਨਗੇ ਸਮਾਰਟ ਫੋਨ ਵੰਡਣ ਸਕੀਮ ਦੀ ਸ਼ੁਰੂਆਤ
12ਵੀਂ ਜਮਾਤ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਲਣਗੇ ਫੋਨ
ਚੰਡੀਗੜ੍ਹ। ਲੰਮੇ ਸਮੇਂ ਤੋਂ ਕੈਪਟਨ ਦੇ ( Smartphones) ਸਮਾਰਟ ਫੋਨਾਂ ਨੂੰ ਉਡੀਕ ਰਹੇ ਵਿਦਿਆਰਥੀ ਦੀ ਇਹ ਉਡੀਕ ਭਲਕੇ ਖਤਮ ਹੋ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 12 ਅਗਸਤ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਕੰਮ ਸ਼ੁਰੂ ਕਰਨਗੇ।
ਪਿਛਲੇ ਦਿਨੀਂ ਹਫ਼ਤਾਵਾਰੀ ਫੇਸਬੁੱਕ ਪ੍ਰੋਗਰਾਮ ‘ਚ ਅਮਰਿੰਦਰ ਸਿੰਘ ਨੇ ਦੱਸਿਆ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਛੇਤੀ ਵੰਡੀ ਜਾਵੇਗੀ। ਹੁਣ 12 ਅਗਸਤ ਅੰਤਰਰਾਸ਼ਟਰੀ ਯੂਥ ਦਿਵਸ ਮੌਕੇ ਸੂਬਾ ਸਰਕਾਰ ਸਿੱਖਿਆ ਵਿਭਾਗ ਰਾਹੀਂ ਫੋਨ ਵੰਡਣ ਦਾ ਕੰਮ ਸ਼ੁਰੂ ਕਰੇਗੀ। ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸਾਦੇ ਪ੍ਰੋਗਰਾਮਾਂ ‘ਚ 12 ਅਗਸਤ ਤੋਂ ਜ਼ਿਲ੍ਹਾ ਵਾਰ ਫੋਨ ਵੰਡਣ ਦਾ ਕੰਮ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਹੈ। ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹਨਾਂ ( Smartphones) ਸਮਾਰੋਟ ਫੋਨਾਂ ਦਾ ਗਰੀਬ ਬੱਚਿਆਂ ਨੂੰ ਕਾਫ਼ੀ ਲਾਭ ਮਿਲੇਗਾ ਜੋ ਤਾਲਾਬੰਦੀ ਦੀਆਂ ਪਾਬੰਦੀਆਂ ਦੇ ਚੱਲਦੇ ਆਨਲਾਈਨ ਪੜ੍ਹਾਈ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਸਮਾਰੋਟ ਫੋਨ ਵੰਡਣ ਦੀ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਖੁਦ ਕਰਨਗੇ। ਇਹ ਸਮਾਰਟ ਫੋਨ 12ਵੀਂ ਜਮਾਤ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਲਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ