ਕਿਸਾਨਾਂ ਨੂੰ ਵੰਡਣਗੇ ਮੀਂਹ ’ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ | Chief Minister
ਅਬੋਹਰ (ਸੁਧੀਰ ਅਰੋੜਾ)। ਮੁੱਖ ਮੰਤਰੀ ਭਗਵੰਤ ਮਾਨ (Chief Minister) 13 ਅਪਰੈਲ ਨੂੰ ਅਬੋਹਰ ਵਿਖੇ ਆ ਰਹੇ ਹਨ। ਉਨ੍ਹਾਂ ਵੱਲੋਂ ਪਿਛਲੇ ਦਿਨੀ ਗੜ੍ਹੇਮਾਰੀ ਤੇ ਬੇਮੌਸਮੀ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਦੀ ਵੰਡ ਕਿਸਾਨਾਂ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ ਫਸਲਾਂ ਦੀ ਗਰਦੌਰੀ ਜਲਦ ਤੋਂ ਜਲਦ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ ਤੇ ਇਸੇ ਐਲਾਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਵੰਡਣ ਲਈ ਇਹ ਸਮਾਗਮ ਰੱਖਿਆ ਗਿਆ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਸਵੇਰੇ 9 ਵਜੇ ਅਬੋਹਰ ਦੀ ਨਵੀਂ ਦਾਣਾ ਮੰਡੀ ’ਚ ਮੁਆਵਜ਼ਾ ਵੰਡ ਸਮਾਗਮ ਦੌਰਾਨ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫਸਲਾਂ ਦੇ ਖਰਾਬੇ ਦੇ ਤੁਰੰਤ ਬਾਅਦ ਹੀ ਸਰਕਾਰ ਵੱਲੋਂ ਮੁਆਵਜ਼ਾ ਵੰਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਆਏ ਸਨ ਤੇ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ 2020 ਦਾ ਬਕਾਇਆ ਪਿਆ 25 ਕਰੋੜ ਦਾ ਮੁਆਵਜ਼ਾ ਵੰਡ ਕੇ ਗਏ ਸਨ।
ਬੀਤੇ ਦਿਨੀਂ ਕੈਬਨਿਟ ਮੀਟਿੰਗ ’ਚ ਲਏ ਗਏ ਫੈਸਲੇ ਤੋਂ ਬਾਅਦ ਐਲਾਨ ਹੋਇਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਪਹੁੰਚ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਮੀਟਿੰਗ ਤੋਂ ਤੁਰੰਤ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਸੀ ਕਿ ਮੁੱਖ ਮੰਤਰੀ ਦੇ ਅਬੋਹਰ ਪੁੱਜਣ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਪਹੁੰਚ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਭਲਕੇ ਮਾਹੌਲ ਕਿਸ ਤਰ੍ਹਾਂ ਦਾ ਰਹਿੰਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ