ਟਰੈਕਟਰ ਪਰੇਡ। ਲਾਲ ਕਿਲ੍ਹੇ ’ਤੇ ਪਹੁੰਚੇ ਕਿਸਾਨ

ਟਰੈਕਟਰ ਪਰੇਡ। ਲਾਲ ਕਿਲ੍ਹੇ ’ਤੇ ਪਹੁੰਚੇ ਕਿਸਾਨ

ਦਿੱਲੀ। ਟਰੈਕਟਰ ਮਾਰਚ ਦੌਰਾਨ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਦਿੱਲੀ ਵੱਲ ਵੱਧ ਰਹੇ ਹਨ। ਇਸੇ ਦੌਰਾਨ ਤਾਜ਼ਾ ਖ਼ਬਰ ਇਹ ਹੈ ਕਿ ਕਿਸਾਨਾਂ ਦਾ ਕਾਫ਼ਲਾ ਲਾਲ ਕਿਲ੍ਹੇ ਮੁੱਢ ਪਹੁੰਚ ਚੁੱਕਾ ਹੈ, ਜਿੱਥੇ ਕਿਸਾਨਾਂ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਗਣਤੰਤਰ ਦਿਹਾੜੇ ਮੌਕੇ ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲਾਲ ਕਿਲ੍ਹੇ ਦੇ ਬਾਹਰ ਵੱਡੀ ਗਿਣਤੀ ’ਚ ਕਿਸਾਨ ਪੁਲਸ ਵਲੋਂ ਲਾਈਆਂ ਰੋਕਾਂ ਨੂੰ ਤੋੜ ਕੇ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਅਣਹੋਣੀ ਤੋਂ ਬਚਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.