ਗੈਰਕਾਨੂੰਨੀ ਮਾਈਨਿੰਗ ਸਬੰਧੀ ਟਰੈਕਟਰ ਟਰਾਲੀ ਜ਼ਬਤ

Illegal Mining

ਮੋਹਾਲੀ (ਐੱਮ ਕੇ ਸ਼ਾਇਨਾ)। ਜ਼ਿਲ੍ਹਾ ਮੁਹਾਲੀ ਵਿੱਚ ਗ਼ੈਰਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਲਗਾਤਾਰ ਨੱਥ ਪਾਈ ਜਾ ਰਹੀ ਹੈ। ਮਾਈਨਿੰਗ ਵਿਭਾਗ ਦੇ ਉਪ ਮੰਡਲ ਦਫਤਰ ਅਧੀਨ ਕੰਮ ਕਰਦੇ ਜੇਈ ਕਮ ਮਾਈਨਿੰਗ ਇੰਸਪੈਕਟਰ ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ ਪਿੰਡ ਦੇੜੀ ਵਿਖੇ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ। (Illegal Mining)

ਪਿੰਡ ਦੇੜੀ ਵਿਖੇ ਨਾਜਾਇਜ਼ ਮਾਈਨਿੰਗ ਸਬੰਧੀ 1 ਟਰੈਕਟਰ ਟਰਾਲੀ ਫੜਿਆ ਗਿਆ ਜਿਸ ਵਿੱਚ ਤਕਰੀਬਨ 300 ਫੁੱਟ ਮਿੱਟੀ ਪਾਈ ਗਈ ਸੀ। ਮਾਈਨਿੰਗ ਇੰਸਪੈਕਟਰ ਵੱਲੋਂ ਜਦੋਂ ਟਰੈਕਟਰ ਚਾਲਕ ਕੋਲੋਂ ਬਿੱਲਾਂ ਦੀ ਮੰਗ ਕੀਤੀ ਗਈ ਤਾਂ ਉਹ ਬਿੱਲ ਨਹੀਂ ਵਿਖਾ ਸਕੇ ਅਤੇ ਮਟੀਰੀਅਲ ਗੈਰਕਾਨੂੰਨੀ ਪਾਇਆ ਗਿਆ। ਜਿਸ ਦੇ ਮੱਦੇਨਜ਼ਰ ਮਾਈਨਿੰਗ ਇੰਸਪੈਕਟਰ ਵੱਲੋਂ ਮੌਕੇ ‘ਤੇ ਹੀ ਟਰੈਕਟਰ ਟਰਾਲੀ ਦਾ ਚਲਾਨ ਕੀਤਾ ਗਿਆ ਅਤੇ ਥਾਣਾ ਸੋਹਾਣਾ ਵਿਖੇ ਜ਼ਬਤ ਕਰਵਾ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਮਾਈਨਿੰਗ ਸਬੰਧੀ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ