ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Truck Union N...

    Truck Union News: ਟਰੱਕ ਯੂਨੀਅਨ ਨਾਲ ਵਪਾਰੀ ਕਿਸਾਨਾਂ ਮਜ਼ਦੂਰਾਂ ਨੂੰ ਲਾਭ ਮਿਲੇਗਾ : ਵਿਧਾਇਕ ਗੈਰੀ ਬੜਿੰਗ

    Truck Union News
    ਅਮਲੋਹ : ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ ਪਹੁੰਚੇ ਮਹਿਮਾਨਾਂ ਦਾ ਸਨਮਾਨ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

    Truck Union News: (ਅਨਿਲ ਲੁਟਾਵਾ) ਅਮਲੋਹ। ਅਮਲੋਹ ਟਰੱਕ ਅਪਰੇਟਰ ਯੂਨੀਅਨ ਅਮਲੋਹ ਦੇ ਦਫ਼ਤਰ ਦਾ ਮਹੂਰਤ ਦਾਣਾ ਮੰਡੀ ਅਮਲੋਹ ਵਿਖੇ ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਪ੍ਰਧਾਨਗੀ ਹੇਠ ਅਤੇ ਆੜ੍ਹਤੀਆਂ ਐਸੋਸੀਏਸ਼ਨ, ਕੋਲਡ ਸਟੋਰ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਮੰਡੀ ਗੋਬਿੰਦਗੜ੍ਹ ਗੂਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ ਗਿਆ। ਜਿਸ ਵਿੱਚ ਕੁਲਜੀਤ ਸਿੰਘ ਰੰਧਾਵਾ ਪ੍ਰਧਾਨ ਪੰਜਾਬ ਪ੍ਰਦੇਸ਼ ਟਰਾਂਸਪੋਰਟ ਵਿੰਗ ਆਮ ਆਦਮੀ ਪਾਰਟੀ ਤੇ ਹਲਕਾ ਵਿਧਾਇਕ ਡੇਰਾ ਬੱਸੀ ਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਅਜੇ ਸਿੰਘ ਲਿਬੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

    ਇਹ ਵੀ ਪੜ੍ਹੋ: Holiday: ਸਕੂਲ, ਬੈਂਕ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ!

    ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਟਰੱਕ ਯੂਨੀਅਨ ਨਾਲ ਵਪਾਰੀ ਕਿਸਾਨਾਂ ਮਜ਼ਦੂਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਯੂਨੀਅਨ ਨੂੰ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਪੁੱਜੇ ਮੁੱਖ ਮਹਿਮਾਨ ਅਤੇ ਵੱਖ-ਵੱਖ ਟਰੱਕ ਯੂਨੀਅਨ ਤੋਂ ਪੁੱਜੇ ਯੂਨੀਅਨ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ।

    ਇਸ ਮੌਕੇ ਅਮਲੋਹ ਟਰੱਕ ਅਪਰੇਟਰ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ,ਮੰਡੀ ਗੋਬਿੰਦਗੜ੍ਹ ਗੂਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਬੰਬੇ ਗੋਬਿੰਦਗੜ੍ਹ ਰੋਡਵੇਜ਼ ਮੰਡੀ ਗੋਬਿੰਦਗੜ੍ਹ ਤੋਂ ਸੁਖਜਿੰਦਰ ਸਿੰਘ ਰਿੰਕੂ, ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ, ਸੀਨੀਅਰ ਆਗੂ ਰਣਜੀਤ ਸਿੰਘ ਪਨਾਗ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਰੰਸ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰ ਪਰਸਨ ਸੁਖਵਿੰਦਰ ਕੌਰ ਗਹਿਲੋਤ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕੁਮਾਰ ਗਰਗ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਕੱਤਰ ਮਾਰਕੀਟ ਕਮੇਟੀ ਸੁਰਜੀਤ ਸਿੰਘ ਚੀਮਾ, ਸੀਨੀਅਰ ਆਗੂ ਆਜ਼ਾਦਵਿੰਦਰ ਸਿੰਘ ਲੱਖੀ ਪਹਿਲਵਾਨ ਸਲਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਰਾਂਸਪੋਰਟਰ ਹਾਜ਼ਰ ਸਨ। Truck Union News

    LEAVE A REPLY

    Please enter your comment!
    Please enter your name here